Friday, May 09, 2025
BREAKING NEWS
ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Malwa

ਸੁਨਾਮ ਤਿੰਨ ਮਹੀਨਿਆਂ ਚ, ਹੋਵੇਗਾ ਕੂੜਾ ਕਰਕਟ ਤੋਂ ਮੁਕਤ : ਅਮਨ ਅਰੋੜਾ

December 05, 2023 03:30 PM
SehajTimes
ਸੁਨਾਮ : ਜਲਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਨੂੰ ਸਫ਼ਾਈ ਪੱਖੋਂ ਦੇਸ਼ ਦੇ ਸ਼ਹਿਰਾਂ ਤੋਂ ਮੋਹਰੀ ਬਣਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ 1.38  ਕਰੋੜ ਦੀ ਲਾਗਤ ਨਾਲ ਲੋੜੀਂਦੀ ਮਸ਼ੀਨਰੀ ਨੂੰ ਝੰਡੀ ਦੇਕੇ ਰਵਾਨਾ ਕੀਤਾ। ਉਨ੍ਹਾਂ ਉਕਤ ਸੁਪਨੇ ਨੂੰ ਨੇਪਰੇ ਚਾੜ੍ਹਨ ਲਈ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਸ਼ਹਿਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ 52 ਨਵੀਂਆਂ ਰੇਹੜੀਆਂ ਨੂੰ ਹਰੀ ਝੰਡਾ ਦਿਖਾ ਕੇ ਰਵਾਨਾ ਕੀਤਾ ਗਿਆ ਇਸ ਤੋਂ ਪਹਿਲਾਂ ਕੂੜੇ ਦੇ ਡੰਪ ਦੀ ਸਫ਼ਾਈ ਕਰਨ ਲਈ ਮਸ਼ੀਨਰੀ ਚਾਲੂ ਕਰ ਦਿੱਤੀ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਸਫ਼ਾਈ ਪੱਖੋਂ ਮੁਲਕ ਦੇ ਸ਼ਹਿਰਾਂ ਤੋਂ ਮੋਹਰੀ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਖੁਦ ਉਸਾਰੂ ਸੋਚ ਨੂੰ ਅਪਣਾਉਣਾ ਪਵੇਗਾ ਕਿ ਉਹ ਖੁਦ ਹੀ ਸਫਾਈ ਸੇਵਕ ਹਨ ਅਤੇ ਖੁਦ ਹੀ ਕੌਂਸਲਰ ਹਨ ਕਿਉਂਕਿ ਅਜਿਹੀ ਸੋਚ ਸਦਕਾ ਹੀ ਸੁਧਾਰ ਸੰਭਵ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 1.38 ਕਰੋੜ ਦੀ ਲਾਗਤ ਵਾਲੀ ਸਫ਼ਾਈ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਇਹ 52 ਨਵੀਆਂ ਰੇਹੜੀਆਂ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਸਥਿਤ ਹਰ ਘਰ ਤੱਕ ਪਹੁੰਚ ਕਰਨ ਦੇ ਸਮਰੱਥ ਸਾਬਤ ਹੋਣਗੀਆ। ਉਨ੍ਹਾਂ ਕਿਹਾ ਕਿ ਬਖਸ਼ੀਵਾਲਾ ਰੋਡ ਉਪਰ ਬਣੇ ਕੂੜੇ ਦੇ ਡੰਪ ਦੇ ਨਿਪਟਾਰੇ ਲਈ ਤਿੰਨ ਮਹੀਨਿਆਂ ਦਾ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਇਸੇ ਆਧਾਰ ’ਤੇ ਹੀ ਇਨ੍ਹਾਂ ਤਿੰਨ ਮਹੀਨਿਆਂ ਦੌਰਾਨ ਸੁਨਾਮ ਸ਼ਹਿਰ ਦੇ ਹਰ ਘਰ ਵਿੱਚੋਂ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਵਾਕੇ ਸ਼ਹਿਰ ਵਿੱਚੋਂ ਕੁੜਾ ਡੰਪਾਂ ਨੂੰ ਸਾਫ਼ ਸਫਾਈ ਦੇ ਪੱਖ ਤੋਂ ਸਰਵੋਤਮ ਬਣਾਉਣਾ ਹੈ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਸਾਫ਼ ਸਫਾਈ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰੀਬ 2 ਮਹੀਨੇ ਪਹਿਲਾਂ 3 ਟਰੈਕਟਰ, 3 ਹਾਈਡ੍ਰੋਲਿਕ ਟਰਾਲੀਆਂ, ਪਾਣੀ ਵਾਲੇ ਸਾਫ਼ ਪਾਣੀ ਦਾ ਟੈਂਕਰ ਅਤੇ 6 ਨਵੀਆਂ ਟਾਟਾ ਏਸ ਸੌਂਪੀਆਂ ਗਈਆਂ ਸਨ ਅਤੇ ਹੁਣ ਤੀਜੇ ਪੜਾਅ ਤਹਿਤ ਇਹ ਨਵੀਂਆਂ 52 ਰੇਹੜੀਆਂ ਸ਼ਹਿਰ ਦੇ ਸਰਵਪੱਖੀ ਸੁਧਾਰ ਦੀ ਦਿਸ਼ਾ ਵਿੱਚ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ  ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕਿਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਮੀਤ ਪ੍ਰਧਾਨ ਗੁਰਤੇਗ ਸਿੰਘ ਨਿੱਕਾ, ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ, ਸਾਬਕਾ ਕੌਂਸਲਰ ਬਲਜੀਤ ਸਿੰਘ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਸੁਨੀਲ ਕੁਮਾਰ ਆਸ਼ੂ ਕੌਂਸਲਰ, ਹਰਮੇਸ਼ ਸਿੰਘ ਪੱਪੀ ਐਮ.ਸੀ., ਜਸਵਿੰਦਰ ਕੌਰ ਐਮ.ਸੀ.,ਬਲਾਕ ਪ੍ਰਧਾਨ ਸਾਹਿਬ ਸਿੰਘ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਧਾਲ੍ਹੀਵਾਲ, ਰਵੀ ਕਮਲ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਹਰਮੀਤ ਸਿੰਘ ਵਿਰਕ , ਘਨਈਆ ਲਾਲ, ਕੁਲਵੀਰ ਸਿੰਘ ਸੰਧੇ ਸਮੇਤ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ 

ਨੰਬਰਦਾਰਾਂ ਵੱਲੋਂ ਤਹਿਸੀਲਦਾਰ ਰਾਜਵਿੰਦਰ ਕੌਰ ਸਨਮਾਨਿਤ 

ਐਸ.ਬੀ.ਆਈ. ਸਵੈ-ਰੁਜ਼ਗਾਰ ਸਿਖਲਾਈ ਸੰਸਥਾ ’ਚ ਇਕ ਦਿਨਾਂ ਡੋਮੇਨ ਸਕਿੱਲ ਟਰੇਨਰ ਟੈਸਟ ਕਰਵਾਇਆ

ਬਾਬਾ ਗਾਂਧਾ ਸਿੰਘ ਸਕੂਲ ਵਿਖੇ MockDrill ਕਰਵਾਈ ਗਈ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ  ਲੱਖਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ