Thursday, October 30, 2025

Malwa

ਚਾਰ ਰਾਜਾਂ ਦੇ ਨਤੀਜਿਆਂ ਨੇ ਕੇਜਰੀਵਾਲ ਦੇ ਸੁਪਨੇ ਕੀਤੇ ਚਕਨਾਚੂਰ : ਢੀਂਡਸਾ

December 05, 2023 05:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ  : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਰਬਾਦ ਕੀਤਾ ਹੈ। ਕਰਜ਼ੇ ਵਿੱਚ ਡੁੱਬੇ ਪੰਜਾਬ ਦੇ ਕਈ ਸੌ ਕਰੋੜ ਰੁਪਏ ਬਰਬਾਦ ਕਰਕੇ ਇਹ ਸਾਬਤ ਕਰ ਦਿੱਤਾ ਕਿ ਕੇਜਰੀਵਾਲ ਅਤੇ ਉਸਦੇ ਸਮਰਥਕਾਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦਾ ਚਿਹਰਾ ਨੰਗਾ ਹੋ ਗਿਆ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਇਹ ਭ੍ਰਿਸ਼ਟਾਚਾਰ ਨਹੀਂ ਹੈ, ਕੀ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਅੱਧਾ ਪ੍ਰਤੀਸ਼ਤ ਵੋਟਾਂ ਹੀ ਮਿਲੀਆਂ ਹਨ ਅਤੇ ਕੇਜਰੀਵਾਲ ਨੇ ਪੰਜਾਬ ਦਾ ਪੈਸਾ ਬਰਬਾਦ ਕਰਨ ਦਾ ਰਤਾ ਭਰ ਵੀ ਦਰਦ ਮਹਿਸੂਸ ਨਹੀਂ ਕੀਤਾ। ਢੀਂਡਸਾ ਨੇ ਕਿਹਾ ਕਿ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਰਾ ਬਣਾਕੇ ਆਪਣੇ ਹਿੱਤਾਂ ਦੀ ਪੂਰਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਅਸਲੀਅਤ ਨੂੰ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਸੇ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਤਰ੍ਹਾਂ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਚੋਣਾਂ ਵਿੱਚ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਜਰੀਵਾਲ ਤੋਂ ਪੰਜਾਬ ਦੇ ਪੈਸੇ ਦੀ ਕੀਤੀ ਬਰਬਾਦੀ ਦੀ ਭਰਪਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਆਏ ਚੋਣ ਨਤੀਜਿਆਂ ਨੇ ਕੇਜਰੀਵਾਲ ਦੇ ਪ੍ਰਧਾਨ ਮੰਤਰੀ ਬਣਨ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ। ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਧਾਲੀਵਾਲ, ਸਾਬਕਾ ਕੌਂਸਲਰ ਤੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮਾਸਟਰ ਦਲਜੀਤ ਸਿੰਘ, ਪ੍ਰਿਤਪਾਲ ਸਿੰਘ ਕਾਲਾ, ਤਰਸੇਮ ਸਿੰਘ ਘੁੱਗਾ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ