Thursday, September 18, 2025

Chandigarh

ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ

December 05, 2023 06:05 PM
SehajTimes
ਚੰਡੀਗੜ੍ਹ : ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਦਿਵਿਆਂਗਜਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ 'ਚ ਸਿੱਧੀ ਭਰਤੀ ਦੀਆਂ 1200 ਰਾਖਵੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਦਉੱਨਤੀ ਵਾਲੀਆਂ 620 ਅਸਾਮੀਆਂ ਸਬੰਧੀ ਕਾਰਵਾਈ ਤੇਜੀ ਨਾਲ ਚਲਾਈ ਜਾ ਰਹੀ ਹੈ।  
 
 
 
ਉਨ੍ਹਾਂ ਕਿਹਾ ਕਿ ਦਿਵਿਆਂਗਜਨ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਆਪਣੇ ਆਪ ਨੂੰ ਅਧੂਰੇ ਨਹੀ ਸਮਝਣਾ ਚਾਹੀਦਾ, ਸਗੋ ਉਹ ਆਪਣੇ ਮਨੋਬਲ ਸਦਕਾ ਅੰਬਰਾਂ ਨੂੰ ਛੂਹ ਸਕਦੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 2,59,598 ਦਿਵਿਆਂਗ ਲਾਭਪਾਤਰੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਦਿਵਿਆਂਗਜਨ ਹੀ ਨਹੀਂ ਸਗੋਂ ਉਹਨਾਂ ਦੇ ਬੱਚੇ ਵੀ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨੇਤਰਹੀਣ ਦਿਵਿਆਂਗਜਨਾਂ ਲਈ ਲੁਧਿਆਣਾ ਵਿਖੇ ਬਲਾਇੰਡ ਸਕੂਲ ਨੂੰ ਅਪਗ੍ਰੇਡ ਕਰਕੇ ਹੁਣ 12ਵੀ ਕਲਾਸ ਤੱਕ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੁਧਾਰਿਆ ਜਾ ਰਿਹਾ ਹੈ। 
 
 
 
ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਦੇ ਸਵੈ ਰੁਜ਼ਗਾਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਐਸ.ਸੀ. ਵਿਕਾਸ ਕਾਰਪੋਰੇਸ਼ਨ ਵੱਲੋਂ ਸਾਲ 2022-23 ਦੌਰਾਨ ਕੁੱਲ 59 ਕੇਸਾਂ ਤਹਿਤ 129.31 ਲੱਖ ਰੁਪਏ ਅਤੇ ਸਾਲ 2023-24 ਦੌਰਾਨ ਕੁੱਲ 46 ਕੇਸਾਂ ਤਹਿਤ 91.77 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।  ਇਸ ਮੌਕੇ ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਭਾਈਆਂ ਵਧੀਆ ਸੇਵਾਵਾਂ ਲਈ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਹਰਚਰਨ ਸਿੰਘ, ਡਾ. ਤੇਆਵਾਸਪ੍ਰੀਤ ਕੌਰ, ਡਾ. ਤਪਿੰਦਰ ਜੋਤ, ਸ੍ਰੀ ਰਵਿੰਦਰ ਸਿੰਘ ਸਹੋਤਾ, ਸ਼੍ਰੀ ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੰਤੋਸ਼ ਰਾਣੀ ਅਤੇ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ.ਸ੍ਰੀਵਾਸਤਵਾ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ