Monday, December 22, 2025

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ

December 05, 2023 06:16 PM
SehajTimes

ਪਟਿਆਲਾ :  ਵਿਸ਼ਵ ਭੂਮੀ ਦਿਵਸ ਦੇ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਪਿੰਡ ਚਪੜ ਵਿਖੇ ‘ਮਿੱਟੀ ਅਤੇ ਪਾਣੀ: ਜੀਵਨ ਦਾ ਸਰੋਤ’ ਦੇ ਸੁਨੇਹੇ ਨਾਲ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ 50 ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕਿਸਾਨਾਂ ਨੂੰ ਜੀ-ਆਇਆ ਕਿਹਾ। ਉਹਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਮਿੱਟੀ ਅਤੇ ਪਾਣੀ ਦੀ ਪਰਖ ਅਤੇ ਨਮੂਨਾ ਲੈਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਹਰਦੀਪ ਸਿੰਘ ਸਭੀਖੀ, ਸਹਾਇਕ ਪ੍ਰੋਫੈਸਰ (ਪੌਦ ਵਿਗਿਆਨ) ਨੇ ਕਿਸਾਨਾਂ ਨੂੰ ਕਣਕ ਵਿਚਲੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗ ਲਗਾਉਣ ਲਈ ਮਿੱਟੀ ਦਾ ਨਮੂਨਾ ਲੈਣ ਦੀ ਵਿਧੀ ਬਾਰੇ ਸਮਝਾਇਆ। ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.), ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਖੇਤੀਬਾੜੀ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। 

Have something to say? Post your comment

 

More in Malwa

ਜੱਜ ਬਣੇ ਸ਼ੁਭਮ ਸਿੰਗਲਾ ਦੇ ਸਨਮਾਨ 'ਚ ਸਮਾਗਮ 

ਸਾਂਝਾ ਕਾਵਿ ਸੰਗ੍ਰਹਿ "ਸਮਿਆਂ ਦੇ ਸ਼ੀਸ਼ੇ" ਲੋਕ ਅਰਪਣ

ਸੁਨਾਮ ਸਾਈਕਲਿੰਗ ਕਲੱਬ ਦੇ ਸਾਈਕਲਿਸਟ ਸਨਮਾਨਿਤ 

ਮਜ਼ਦੂਰ ਤੇ ਕਿਸਾਨ ਮਾਰੂ ਬਿਲਾਂ / ਕਾਨੂੰਨਾਂ ਵਿਰੁੱਧ 27 ਦਸੰਬਰ ਨੂੰ ਸੀਟੂ ਵੱਲੋਂ ਭਵਾਨੀਗੜ੍ਹ ਵਿਖੇ ਕਨਵੈਨਸ਼ਨ : ਔਲਖ

ਬੀਕੇਯੂ ਉਗਰਾਹਾਂ ਨੇ ਮਹਿਲਾ ਨੂੰ ਭੇਟ ਕੀਤੀਆਂ ਕੰਨਾਂ ਦੀਆਂ ਵਾਲੀਆਂ 

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਨਰੇਗਾ ਕਾਨੂੰਨ ਖਤਮ ਕਰਕੇ ਮਜ਼ਦੂਰਾਂ ਦਾ ਖੋਹਿਆ ਹੱਕ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ