Saturday, August 23, 2025
BREAKING NEWS
ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Chandigarh

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

December 05, 2023 06:33 PM
SehajTimes

ਚੰਡੀਗੜ੍ਹ : ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼ ਕਿਸੇ ਤਰ੍ਹਾਂ  ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਮੁਤਾਬਕ ਆਪਣੀ ਡਿਊਟੀ ਨਿਰਪੱਖ ਅਤੇ ਸਖ਼ਤ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜ਼ਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ।

 

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਦੀ ਸਖ਼ਤੀ ਨਾਲ  ਪੜਤਾਲ ਕੀਤੀ ਜਾਵੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਇਸ ਅਪਰਾਧ ਨੂੰ ਅੰਜ਼ਾਮ ਦਿੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਲ੍ਹ ਸਟਾਫ਼ ਅਤੇ ਪੁਲਿਸ ਵੱਲੋਂ ਅਜਿਹੀ ਢਿੱਲਮੱਠ ਅਣ-ਉਚਿਤ ਅਤੇ ਨਾ-ਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੁਤਾਹੀ ਲਈ ਜ਼ਿੰਮੇਵਾਰ ਸਟਾਫ਼ ਜਾਂ ਅਧਿਕਾਰੀ ਖ਼ਿਲਾਫ਼ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Have something to say? Post your comment

 

More in Chandigarh

ਰਿਆਤ ਬਾਹਰਾ ਯੂਨੀਵਰਸਿਟੀ ਨੇ ਆਰਬੀਯੂਸੈੱਟ ਤਹਿਤ  25 ਕਰੋੜ ਦੇ ਸਕਾਲਰਸ਼ਿਪ ਵੰਡੇ

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ : ਗਿੱਲ

ਹੋਮੀ ਭਾਭਾ ਕੈਂਸਰ ਕੌਂਕਲੇਵ 2025: ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ HBCH&RC ਪੰਜਾਬ ਵਿਖੇ ਰੋਬੋਟਿਕ-ਅਸਿਸਟਡ ਕੈਂਸਰ ਸਰਜਰੀ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਕੀਤਾ ਉਦਘਾਟਨ

ਕੇਂਦਰੀ ਡ੍ਰਿੰਕਿੰਗ ਵਾਟਰ ਅਤੇ ਸੈਨੀਟੇਸ਼ਨ ਮੰਤਰਾਲੇ ਦੇ ਵਧੀਕ ਸਕੱਤਰ ਵੱਲੋਂ ਮੋਹਾਲੀ ਜ਼ਿਲ੍ਹੇ ਦਾ ਦੌਰਾ

ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਨਾਬੀ ਮੋਹਾਲੀ ਵਿਖੇ ਈਕੋਪ੍ਰਵਾਹ 2025 ਦਾ ਗ੍ਰੈਂਡ ਫਿਨਾਲੇ ਪੰਜਾਬ ਦੀ ਹਰੀ ਉਦਮੀ ਲਹਿਰ ਦੇ ਅਹਿਮ ਪੜਾਅ ਵਜੋਂ ਉਭਰਿਆ

ਕਾਂਗਰਸ ਪਾਰਟੀ ਦਾ ਨੁਕਸਾਨ ਕਰਨ ਵਾਲੇ ਲੀਡਰਾਂ ਲਈ ਪਾਰਟੀ ਵਿੱਚ ਕੋਈ ਥਾਂ ਨਹੀਂ : ਮਦਨ ਲਾਲ ਜਲਾਲਪੁਰ 

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ  ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ : 134 ਨਸ਼ਾ ਤਸਕਰ ਕਾਬੂ