Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਰੈਣ ਬਸੇਰੇ ’ਚ ਪਹੁੰਚਾਇਆ

December 06, 2023 12:04 PM
SehajTimes

ਪਟਿਆਲਾ : ਪਟਿਆਲਾ ਦੀਆਂ ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਗਰ ਨਿਗਮ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰਕੇ ਰੈਣ ਬਸੇਰੇ ’ਚ ਪਹੁੰਚਾਇਆ ਗਿਆ। ਇਸ ਦੌਰਾਨ ਟੀਮ ਵੱਲੋਂ ਸ਼੍ਰੀ ਦੁਖਨਿਵਾਰਣ ਸਾਹਿਬ ਅਤੇ ਸ਼੍ਰੀ ਕਾਲੀ ਦੇਵੀ ਮੰਦਰ ਦੇ ਨਜ਼ਦੀਕ ਬੈਠੇ ਪ੍ਰਵਾਸੀ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੈਣ ਬਸੇਰਾ ਛੱਡਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਨਗਰ ਨਿਗਮ ਦੀ ਟੀਮ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਸਮਾਨ ਸਮੇਤ ਰੈਣ ਬਸੇਰੇ ਵਿਖੇ ਛੱਡਿਆ ਗਿਆ। ਰੈਣ ਬਸੇਰੇ ਵਿਖੇ ਪਹੁੰਚ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕਾਊਂਸਲਿੰਗ ਕੀਤੀ ਗਈ।


  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਅੱਜ ਬੇਸਹਾਰਾ ਲੋਕਾਂ ਨੂੰ ਰੈਣ ਬਸੇਰੇ ’ਚ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਨੂੰ ਹਦਾਇਤ ਦਿੱਤੀ ਗਈ ਕਿ ਸੜਕਾਂ ਤੇ ਰਹਿਣ ਦੀ ਥਾਂ ਰੈਣ ਬਸੇਰੇ ਵਿੱਚ ਰਿਹਾ ਜਾਵੇ ਤਾਂ ਜੋ ਉਥੇ ਰਹਿ ਕੇ ਉਹ ਆਪਣੇ ਬੱਚਿਆਂ ਦੀ ਪਾਲਣ ਪੋਸ਼ਣ ਸਹੀ ਢੰਗ ਨਾਲ ਕਰ ਸਕਣ। ਜੇਕਰ ਇਹ ਪਰਿਵਾਰ ਰੈਣ ਬਸੇਰੇ ਵਿੱਚ ਨਹੀਂ ਰਹਿਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕਿਸੇ ਦੀ ਹਾਲਤ ਵਿੱਚ ਸੜਕਾਂ ਤੇ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਰੇਡਾਂ ਲਗਾਤਾਰ ਜਾਰੀ ਰਹਿਣਗੀਆਂ। ਇਸ ਟੀਮ ਵਿੱਚ ਨਗਰ ਨਿਗਮ ਤੋਂ ਇੰਸਪੈਕਟਰ ਮੁਨੀਸ਼ ਪੁਰੀ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਡਾ. ਸ਼ਾਇਨਾ ਕਪੂਰ, ਬਾਲ ਸੁਰੱਖਿਆ ਅਫ਼ਸਰ (ਗੈਰ-ਸੰਸਥਾਗਤ) ਸ਼੍ਰੀਮਤੀ ਸਿਮਰਨਜੀਤ ਕੌਰ, ਸ਼੍ਰੀਮਤੀ ਸ਼ਾਲੀਨੀ, ਪ੍ਰਦੀਪ ਸ਼ਰਮਾ, ਸੁਨੀਤਾ ਯਾਦਵ ਅਤੇ ਸੁਖਦੀਪ ਸਿੰਘ, ਪੁਲਿਸ ਵਿਭਾਗ ਤੋਂ ਸੀਨੀਅਰ ਕਾਂਸਟੇਬਲ ਰਕਸ਼ਾ ਰਾਣੀ, ਕਾਂਸਟੇਬਲ ਗਗਨਦੀਪ ਕੌਰ ਅਤੇ ਜਯੋਤੀ ਸ਼ਾਮਲ ਸਨ।

 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ