Friday, May 17, 2024

Malwa

ਸੁਨਾਮ ਕਾਲਜ਼ ਦੇ ਵਿਦਿਆਰਥੀ ਨੇ ਹਾਸਲ ਕੀਤਾ ਤੀਜਾ ਸਥਾਨ

December 06, 2023 01:35 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਅਤੇ ਲੋਕ ਮੇਲਾ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਰਾਜ ਦੀਆਂ 17 ਯੂਨੀਵਰਸਿਟੀਆਂ ਨੇ ਵੱਖ-ਵੱਖ ਆਈਟਮਾਂ ਵਿੱਚ ਭਾਗ ਲਿਆ।ਫਾਈਨ ਆਰਟਸ ਵਿਭਾਗ ਦੇ ਮੁੱਖੀ ਪ੍ਰੋ.ਸੰਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ "ਸਟਿੱਲ ਲਾਈਫ" ਆਇਟਮ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਯੂਥ-ਕੋਆਰਡੀਨੇਟਰ ਪ੍ਰੋਫੈਸਰ ਰਾਜਵੀਰ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ 17 ਯੂਨੀਵਰਸਿਟੀਆਂ ਵਿਚੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸੈਕਿੰਡ ਰਨਰ-ਅੱਪ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਵਿਦਿਆਰਥੀ ਦਾ ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਵੱਲੋਂ ਵਿਦਿਆਰਥੀ ਦਾ  ਸਨਮਾਨ ਕੀਤਾ ਗਿਆ । ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਪ੍ਰੋ.ਮੁਖਤਿਆਰ ਸਿੰਘ ਤੇ ਡਾਕਟਰ ਮਨਪ੍ਰੀਤ ਕੌਰ ਹਾਂਡਾ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ