Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਥੀਏਟਰ ਫੈਸਟੀਵਲ ਦੇ ਚੌਥੇ ਦਿਨ 'ਸ਼ਹੀਦ ਊਧਮ ਸਿੰਘ ਆਜ਼ਾਦ' ਨੂੰ ਕੀਤਾ ਪੇਸ਼

December 06, 2023 01:53 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ, ਵੱਲੋਂ ਕਰਵਾਏ ਜਾ ਰਹੇ  ਸੱਤ ਰੋਜ਼ਾ 9ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਚੌਥੇ ਦਿਨ ਨਾਟਕ 'ਸ਼ਹੀਦ ਊਧਮ ਸਿੰਘ ਆਜ਼ਾਦ' ਵਿਚ ਸ਼ਹੀਦ ਦੇ ਵਿਚਾਰਾਂ ਅਤੇ ਅਜ਼ਾਦੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ 'ਥੀਏਟਰ ਫ਼ਾਰ ਥੀਏਟਰ' ਚੰਡੀਗੜ੍ਹ ਟੀਮ ਦੇ ਕਲਾਕਾਰਾਂ ਨੇ ਪੇਸ਼ ਕੀਤਾ। ਨਾਟਕ ਇੱਕ ਇਲਾਕੇ ਵਿੱਚ ਲੱਗੇ ਹੋਏ ਸ਼ਹੀਦ ਉਧਮ ਸਿੰਘ ਦੇ ਬੁੱਤ ਤੋਂ ਸ਼ੁਰੂ ਹੁੰਦਾ ਹੈ। ਨਾਟਕ ਵਿੱਚ ਸੂਤਰਧਾਰ ਦਾ ਕਿਰਦਾਰ ਗੁਰੂਦੇਵ ਸੀ ਜੋ ਇਲਾਕੇ ਵਿਚ ਰਹਿ ਰਹੇ ਹਿੰਦੂ, ਮੁਸਲਿਮ, ਸਿੱਖ ਅਤੇ ਇਸਾਈਆਂ ਨੂੰ ਅਰਾਜਕਤਾ ਦੇ ਮਤਲਬ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਅਰਾਜਕਤਾ ਦੇ ਸ਼ਿਕਾਰ, ਸਮਾਜ ਦੇ ਕੁਝ ਸ਼ਰਾਰਤੀ ਅਨਸਰ, ਸ਼ਹੀਦ ਦੇ ਬੁੱਤ ਉੱਤੇ ਅਪਣਾ-ਅਪਣਾ ਅਧਿਕਾਰ ਜਮਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਬੁੱਤ ਉੱਤੇ ਆਪਣੇ ਅਧਿਕਾਰ ਨੂੰ ਲੈ ਕੇ ਇਕ-ਦੁਸਰੇ ਉੱਤੇ ਦੋਸ਼ ਲਗਾਉਂਦੇ ਹਨ। ਸ਼ਹੀਦ ਊਧਮ ਸਿੰਘ ਆਜ਼ਾਦ ਦੀ ਕੁਰਬਾਨੀਆਂ ਅਤੇ ਸੰਘਰਸ਼ ਨੂੰ ਯਾਦ ਕਰਾਉਣ ਨਾਲ਼ ਸਮਾਜ ਦੀਆਂ ਅੱਖਾਂ ਤੇ ਚੜ੍ਹਿਆ ਪਰਦਾ ਉਤਰ ਜਾਂਦਾ ਹੈ। ਅੰਤ ਵਿਚ ਬੁੱਤ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੇ ਅਸਲੀ ਮਤਲਬ ਸਮਝਾ ਕੇ ਉਹ ਫੇਰ ਬੁੱਤ ਬਣ ਜਾਂਦਾ ਹੈ।

ਨਾਟਕ ਵਿੱਚ ਪੇਸ਼ ਕੀਤਾ ਗਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਸਾਲ 1919 ਵਿੱਚ ਜਲ੍ਹਿਆਂਵਾਲਾ ਬਾਗ ਵਿੱਚ ਹੋਏ ਕਤਲੇਆਮ ਦਾ ਬਦਲਾ 21 ਸਾਲ ਬਾਅਦ ਲੰਡਨ ਜਾ ਕੇ, ਅੰਗਰੇਜ਼ ਜਨਰਲ ਉਡਵਾਇਰ ਨੂੰ ਕਾਕਸਹਾਲ ਵਿੱਚ ਗੋਲੀ ਮਾਰ ਕੇ ਲਿਆ ਗਿਆ ਸੀ। ਪਰ ਅੱਜ ਅਸੀਂ ਇਨ੍ਹਾਂ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਭੁਲਦੇ ਜਾ ਰਹੇ ਹਨ। ਅੱਜ ਵੀ ਕੁਝ ਅਰਾਜਕਤਾਵਾਦ, ਧਰਮ, ਭਾਸ਼ਾ, ਖੇਤਰਵਾਦ, ਵਿੱਚ ਵੰਡ ਕੇ ਸਮਾਜ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਸਾਰੇ ਮਹਾਨ ਸੂਰਬੀਰ ਦੇਸ਼ ਭਗਤਾਂ ਨੇ ਧਰਮ, ਭਾਸ਼ਾ, ਖੇਤਰਵਾਦ ਤੋਂ ਹਟ ਕੇ ਗੁਲਾਮ ਭਾਰਤ ਨੂੰ ਅਜ਼ਾਦ ਕਰਾਉਣ ਲਈ ਆਪਣੀ ਜਾਨ ਵਾਰੀ। ਪਰ ਅੱਜ ਅਸੀਂ ਅਰਾਜਕਤਾ ਦੇ ਜਾਲ਼ ਵਿੱਚ ਫਸ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਕਰ ਰਹੇ ਹਨ। ਉੱਧਮ ਸਿੰਘ ਦੇ ਕਿਰਦਾਰ ਵਿੱਚ ਗੁਰਪ੍ਰੀਤ ਬੈਂਸ , ਅਰਾਜਕਤਾ ਦੇ ਕਿਰਦਾਰ ਵਿੱਚ ਰਵਿੰਦਰ ਸਿੰਘ ਅਤੇ ਲਾਟੀ ਭੰਨ ਦੇ ਰੋਲ ਵਿਚ ਅੰਮ੍ਰਿਤ ਜੱਸਲ ਨੇ ਭੂਮਿਕਾਵਾਂ ਨਿਭਾਈਆਂ। ਅੰਕੁਸ਼ ਰਾਣਾ, ਸੋਨੂੰ ਸ਼ੇਖ਼, ਰਜਤ ਰਾਣਾ, ਅਮਨਦੀਪ ਬਾਮਨਿਆ, ਪ੍ਰਿਅੰਕਾ,ਖੁਸ਼ਦੀਪ ਸਿੰਘ, ਗੌਰਵ ਅਤੇ ਹਰਵਿੰਦਰ ਸਿੰਘ ਨੇ ਵੀ ਆਪਣੇ ਕਿਰਦਾਰਾਂ ਨੂੰ ਚੰਗੀ ਤਰ੍ਹਾਂ ਨਿਭਾਇਆ।  ਬੈਕਸਟੇਜ ਕਾਰਜ ਹਰਵਿੰਦਰ ਸਿੰਘ , ਵਿਕਰਾਂਤ ਸੇਠ, ਭੁਪਿੰਦਰ ਕੌਰ ਅਤੇ ਪ੍ਰਿੰਸ ਸ਼ਰਮਾ ਨੇ ਸੰਭਾਲਿਆ। ਮਿਊਜ਼ਿਕ ਉੱਤੇ ਵਿਨੋਦ ਪਵਾਰ , ਰੁਠਾ ਜੋਹਨੀ ਅਤੇ ਸਿੰਗਰ ਮਿਨਕਾ ਗਿੱਲ ਸਨ। ਨਾਟਕ ਉਪਰੰਤ ਬੋਲਦਿਆਂ ਡਾ. ਗਗਨ ਥਾਪਾ, ਇੰਚਾਰਜ ਯੂਥ ਵੈਲਫੇਅਰ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਅਜੋਕੇ ਹਾਲਾਤ ਉੱਤੇ ਵਿਅੰਗ ਕੀਤਾ ਅਤੇ ਦਰਸ਼ਕਾਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਫੈਸਟੀਵਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਨੋਰ੍ਹਾ ਜੀ ਦੇ ਕਾਰਜ ਨੂੰ ਜਾਰੀ ਰੱਖਣ ਲਈ ਲਈ ਇਹ ਉਪਰਾਲੇ ਸਹੀ ਤੇ ਕਾਰਗਰ ਹਨ। ਨਰੇਸ਼ ਮਿੱਤਲ , ਡਾ. ਕਮਲੇਸ਼ ਉੱਪਲ , ਡਾ. ਦਲੀਪ ਸਿੰਘ ਉੱਪਲ, ਡਾ. ਲੱਖਾ ਲਹਿਰੀ ਅਤੇ ਐਸ.ਡੀ.ਓ ਤਰੁਣ ਕੁਮਾਰ ਵੀ ਦਰਸ਼ਕਾਂ ਵਿੱਚ ਹਾਜ਼ਰ ਰਹੇ। ਫੈਸਟੀਵਲ ਦਾ ਮੰਚ ਸੰਚਾਲਨ ਡਾ. ਇੰਦਰਜੀਤ ਕੌਰ ਨੇ ਕੀਤਾ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ