Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਿੰਸੀਪਲਾਂ ਮਗਰੋਂ ਹੁਣ ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ

December 06, 2023 02:16 PM
SehajTimes

ਪੰਜਾਬ :  ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿੱਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਗਿਆਰ੍ਹਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਹੈ। ਇਹ ਵਿਦਿਆਰਥਣਾਂ ਇਸ ਵੇਲੇ ਸਾਇੰਸ ਗਰੁੱਪ ਦੀ ਪੜ੍ਹਾਈ ਕਰ ਰਹੀਆਂ ਤੇ ਜਪਾਨ ਵਿਖੇ 10 ਤੋਂ 16 ਦਸੰਬਰ ਤਕ ਸਿਖਲਾਈ ਪ੍ਰੋਗਰਾਮ ‘ਚ ਹਿੱਸਾ ਲੈਣਗੀਆਂ। ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ (SCERT) ਨੇ ਇੱਕ ਪੱਤਰ ਜਾਰੀ ਕਰ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਬਠਿੰਡਾ, ਸੰਗਰੂਰ ਤੇ ਮਾਨਸਾ ਨੂੰ ਸੂਚਿਤ ਕੀਤਾ ਹੈ ਕਿ ਇਹ ਵਿਦਿਆਰਥਣਾਂ 8 ਦਸੰਬਰ 2023 ਨੂੰ SCERT“ ਕੈਂਪਸ ਨਵੀਂ ਦਿੱਲੀ ਵਿਖੇ ਓਰੀਐਂਟੇਸ਼ਨ ’ਚ ਭਾਗ ਲੈਣਗੀਆਂ। 


ਸਰਕਾਰ ਨੇ ਦਸਵੀਂ ਜਮਾਤ ਵਿਚ 99.38 ਫ਼ੀਸਦ ਅੰਕਾਂ ਤੋਂ ਲੈ ਕੇ 97.23 ਫ਼ੀਸਦ ਅੰਕਾਂ ਵਾਲੀਆਂ ਕੁੜੀਆਂ ਨੂੰ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਚੁਣਿਆ ਹੈ। ਇਨ੍ਹਾਂ ਵਿਚੋਂ ਹਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਮੰਧਲ ਮਾਨਸਾ ਜਿਸ ਦੇ ਦਸਵੀਂ ਜਮਾਤ ਵਿਚ 99.38 ਫ਼ੀਸਦ ਅੰਕ ਸਨ ਤੋਂ ਇਲਾਵਾ ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ 99.08 ਫ਼ੀਸਦ, ਸੰਜਨਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ 98.92 ਫ਼ੀਸਦ,ਸਪਨਾ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਫ਼ਾਜ਼ਲਿਕਾ 98.46 ਫ਼ੀਸਦ, ਨਿਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਖੇੜਾਦੋਨਾ ਕਪੂਰਥਲਾ 98.46, ਗੁਰਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ 97.23, ਦੀਪਿਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ 98.46, ਖ਼ਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਜਲੰਧਰ 98.46 ਨੂੰ ਜਪਾਨ ਫੇਰੀ ਲਈ ਚੁਣਿਆ ਗਿਆ ਹੈ। ਦੱਸ ਦੇਈਏ ਕਿ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਵੱਲੋਂ ਸਾਇੰਸ ਵਿਸ਼ੇ ਵਿੱਚ ਆਹਲਾ ਕਮਾਨ ਹਾਸਿਲ ਵਿਦਿਆਰਥਣਾਂ ਨੂੰ ਭਵਿੱਖ ਦੇ ਵਿਗਿਆਨੀ ਬਣਾਉਣ ਲਈ ‘ਸਕੂਰਾ’ ਐਕਸਚੇਂਜ ਪ੍ਰੋਗਰਾਮ ਤਹਿਤ ਜਪਾਨ ਭੇਜਿਆ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਲੰਘੇ ਸਾਲ 2 ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦਾ ਮੌਕਾ ਮਿਲਿਆ ਸੀ ਜਿਸ ਦੇ ਚੰਗੇ ਨਤੀਜੇ ਵੀ ਸਾਮ੍ਹਣੇ ਆਏ ਹਨ। ਇਸ ਸਾਲ ਸਰਕਾਰ ਨੇ ਗਿਣਤੀ ਵਿੱਚ ਚੌਗੁਣਾ ਵਾਧਾ ਕਰ ਦਿੱਤਾ ਹੈ ਜਿਸ ਨਾਲ ਵਿਦਿਆਰਥੀਆਂ ’ਚ ਵੱਡਾ ਉਤਸ਼ਾਹ ਹੈ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ