Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

Malwa

35ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦਾ ਆਰੰਭ

December 06, 2023 02:22 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਆਯੋਜਿਤ ਕੀਤੀ ਜਾ ਰਹੀ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦਾ ਆਰੰਭ ਹੋ ਗਿਆ ਹੈ। ਇਹ ਤਿੰਨ ਰੋਜ਼ਾ ਕਾਨਫਰੰਸ ‘ਸਮਕਾਲੀਨ ਸਮਾਜ ਵਿੱਚ ਪੰਜਾਬੀ : ਭਵਿਖਮੁਖੀ ਦ੍ਰਿਸ਼ਟੀਕੋਣ’ ਵਿਸ਼ੇ ’ਤੇ ਕਰਵਾਈ ਜਾ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ, ਵਿਧਾਨ ਸਭਾ ਹਲਕਾ, ਬੁਢਲਾਡਾ, ਇਸ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਬਹੁਪੱਖੀ ਵਿਕਾਸ ਲਈ ਨਿਰੰਤਰ ਯਤਨ ਕਰ ਰਹੀ ਹੈ। ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਦਹਾਕਿਆਂ ਤੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਉਨ੍ਹਾਂ ਸ਼ਲਾਘਾ ਕੀਤੀ। ਉਨ੍ਹਾਂ ਮਨੁੱਖੀ ਜੀਵਨ ਵਿੱਚ ਗੁਰਬਾਣੀ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਕਈ ਮੁੱਲਵਾਨ ਨੁਕਤੇ ਸਾਂਝੇ ਕੀਤੇ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਦੱਸਿਆ ਕਿ ਉਨ੍ਹਾਂ ਪੰਜਾਬੀ ਦੇ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਵੱਲੋਂ ਪਿਛਲੇ ਸਾਲ ਮਈ ਮਹੀਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ ਜਿਸ ਵਿੱਚ ਕੁੱਝ ਸੁਝਾਅ ਭੇਜੇ ਗਏ ਸਨ। ਪਹਿਲੇ ਸੁਝਾਅ ਅਨੁਸਾਰ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਸਾਰੇ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਹੋਣੇ ਚਾਹੀਦੇ ਹਨ ਤਾਂ ਜੋ ਹਰ ਵਿਦਿਆਰਥੀ ਦਸਵੀਂ ਤੱਕ ਪੂਰੀ ਪੰਜਾਬੀ ਪੜ੍ਹੇ। ਕੋਈ ਸਕੂਲ ਵੀ ਕੇਂਦਰੀ ਬੋਰਡਾਂ ਨਾਲ ਸੰਬੰਧਿਤ ਨਹੀਂ ਹੋਣਾ ਚਾਹੀਦਾ। ਇਸੇ ਤਰ੍ਹਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਵੱਧ ਤੋਂ ਵੱਧ ਵਿਸ਼ੇ ਪੰਜਾਬੀ ਵਿੱਚ ਪੜ੍ਹਨ/ਪੜ੍ਹਾਉਣ ਦੀ ਸੁਵਿਧਾ ਉਪਲਬਧ ਹੋਣ ਬਾਰੇ ਬਾਰੇ ਕਿਹਾ ਗਿਆ ਸੀ ਹੈ।
 
 
 ਇਹ ਲਿਖਿਆ ਗਿਆ ਸੀ ਕਿ ਇਸ ਪੱਖੋਂ ਪਾਇਲਟ ਪ੍ਰਾਜੈਕਟ ਦੇ ਤੌਰ 'ਤੇ ਤਕਨੀਕੀ ਅਤੇ ਕਿੱਤਾਮੁਖੀ ਸਿੱਖਿਆ (ਇੰਜਨੀਅਰਿੰਗ ਤੇ ਮੈਡੀਕਲ ਕੋਰਸਾਂ ਸਮੇਤ) ਪੰਜਾਬੀ ਵਿੱਚ ਸ਼ੁਰੂ ਕਰਨ ਲਈ ਕੁੱਝ ਸੰਸਥਾਵਾਂ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉੱਥੇ ਚੱਲਦੇ ਕੋਰਸਾਂ ਵਿੱਚ ਇੱਕ ਸੈਕਸ਼ਨ ਪੰਜਾਬੀ ਮਾਧਿਅਮ ਵਿੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਦਾ ਬਣਾਇਆ ਜਾ ਸਕਦਾ ਹੈ। ਪੰਜਾਬੀ ਮਾਧਿਅਮ ਵਿੱਚ ਸਿੱਖਿਆ ਪ੍ਰਾਪਤ ਕਰਨ ਦੇ ਰੁਝਾਨ ਨੂੰ ਉਤਸਾਹਿਤ ਕਰਨ ਲਈ ਪੰਜਾਬੀ ਮਾਧਿਅਮ ਵਿੱਚ ਤਕਨੀਕੀ ਤੇ ਕਿੱਤਾਮੁਖੀ ਕੋਰਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵਿਸ਼ੇਸ਼ ਸਕਾਲਰਸ਼ਿੱਪ ਵੀ ਪ੍ਰਦਾਨ ਕਰਨੇ ਚਾਹੀਦੇ ਹਨ। ਅਜਿਹੇ ਕੋਰਸ ਕਰਨ ਤੋਂ ਬਾਅਦ ਪੰਜਾਬ ਵਿੱਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪਹਿਲ ਦੇ ਆਧਾਰ ਉੱਤੇ ਵਿਚਾਰੇ ਜਾਣ ਦਾ ਵੀ ਉਪਬੰਧ ਕਰਨਾ ਚਾਹੀਦਾ ਹੈ। ਜਿਨ੍ਹਾਂ ਕੋਰਸਾਂ ਵਿੱਚ ਹਾਲੇ ਇੱਕਦਮ ਪੰਜਾਬੀ ਮਾਧਿਅਮ ਨੂੰ ਲਾਗੂ ਕਰਨਾ ਸੰਭਵ ਨਹੀਂ ਹੈ, ਉਨ੍ਹਾਂ ਵਿੱਚ ਪੰਜਾਬੀ ਨੂੰ ਇੱਕ ਵਿਸ਼ੇ ਦੇ ਤੌਰ ਉੱਤੇ ਪੜ੍ਹਾਉਣਾ ਲਾਜ਼ਮੀ ਕਰਨਾ ਚਾਹੀਦਾ ਹੈ। ਪੰਜਾਬ ਵਿੱਚ ਚੱਲਦਾ ਕੋਈ ਵੀ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਡਿਗਰੀ ਪੱਧਰ ਦਾ ਕੋਰਸ ਅਜਿਹਾ ਨਹੀਂ ਹੋਣਾ ਚਾਹੀਦਾ ਜਿਸ ਵਿੱਚ ਪੰਜਾਬੀ ਭਾਸ਼ਾ ਨੂੰ ਇੱਕ ਵਿਸ਼ੇ ਦੇ ਤੌਰ ਉੱਤੇ ਨਾ ਪੜ੍ਹਾਇਆ ਜਾ ਰਿਹਾ ਹੋਵੇ। ਕਿੱਤਾਮੁਖੀ ਕੋਰਸਾਂ ਵਿੱਚ ਵੀ ਪੰਜਾਬੀ ਵਿਸ਼ੇ ਤੋਂ ਕੋਈ ਛੋਟ ਨਹੀਂ ਹੋਣੀ ਚਾਹੀਦੀ ਸਗੋਂ ਉੱਥੇ ਉਸ ਵਿਸ਼ੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਦੇ ਕੋਰਸ ਵਿਉਂਤਣੇ ਚਾਹੀਦੇ ਹਨ। ਉਨਾਂ ਦੱਸਿਆ ਕਿ ਇੱਕ ਸੁਝਾਅ ਇਹ ਵੀ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਪੰਜਾਬੀ ਵਿਭਾਗਾਂ ਨੂੰ ਸਮਰੱਥ ਬਣਾਉਣ ਲਈ ਉੱਥੇ ਪਈਆਂ ਖ਼ਾਲੀ ਅਸਾਮੀਆਂ ਭਰਨੀਆਂ ਚਾਹੀਦੀਆਂ ਹਨ ਅਤੇ ਨਵੀਆਂ ਅਸਾਮੀਆਂ ਸਿਰਜਣੀਆਂ ਚਾਹੀਦੀਆਂ ਹਨ।
 
 
 ਇਸੇ ਤਰ੍ਹਾਂ ਪੰਜਾਬ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਪੰਜਾਬੀ ਵਿਭਾਗ ਸਥਾਪਿਤ ਕਰਨ ਲਈ ਨਿਰਦੇਸ਼ ਦੇਣੇ ਚਾਹੀਦੇ ਹਨ। ਕਿਸੇ ਨਵੀਂ ਪ੍ਰਾਈਵੇਟ ਯੂਨੀਵਰਸਿਟੀ ਨੂੰ ਪ੍ਰਵਾਨਗੀ ਦੇਣ ਸਮੇਂ ਇਹ ਸ਼ਰਤ ਲਗਾਉਣੀ ਚਾਹੀਦੀ ਹੈ ਕਿ ਉਸ ਵਿੱਚ ਬਾਕਾਇਦਾ ਪੰਜਾਬੀ ਦਾ ਵਿਭਾਗ ਸਥਾਪਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਇਹ ਵੀ ਲਿਖਿਆ ਗਿਆ ਸੀ ਕਿ ਪੰਜਾਬ ਵਿੱਚ ਜਨਤਕ ਥਾਵਾਂ ਉੱਤੇ ਸਾਰੇ ਬੋਰਡ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। ਸਾਰੇ ਸਾਈਨ ਬੋਰਡਾਂ ਉੱਤੇ ਸਭ ਤੋਂ ਉੱਪਰ ਵੱਡੇ ਫ਼ੌਂਟ ਵਿਚ ਪੰਜਾਬੀ, ਉਸ ਤੋਂ ਹੇਠਾਂ ਮੁਕਾਬਲਤਨ ਛੋਟੇ ਫ਼ੌਂਟਾਂ ਵਿੱਚ ਹਿੰਦੀ/ਅੰਗਰੇਜ਼ੀ ਜਾਂ ਕੋਈ ਹੋਰ ਭਾਸ਼ਾ ਲਿਖਣੀ ਚਾਹੀਦੀ ਹੈ। ਪੰਜਾਬ ਵਿੱਚ ਵਿਕਣ ਵਾਲੇ ਸਾਰੇ ਉਤਪਾਦਾਂ ਉੱਤੇ ਉਤਪਾਦਾਂ ਦੇ ਨਾਮ ਪੰਜਾਬੀ ਵਿੱਚ ਵੀ ਲਿਖੇ ਹੋਣ ਬਾਰੇ ਵੀ ਸੁਝਾਇਆ ਗਿਆ ਸੀ।
 
 
 ਇਹ ਵੀ ਲਿਖਿਆ ਗਿਆ ਸੀ ਕਿ ਪੰਜਾਬ ਭਾਸ਼ਾ ਵਿਭਾਗ ਨੂੰ ਗਤੀਸ਼ੀਲ ਕਰਨ ਦੀ ਲੋੜ ਹੈ। ਉੱਥੇ ਮੌਜੂਦ ਸਾਰੀਆਂ ਅਸਾਮੀਆਂ ਭਰਨੀਆਂ ਚਾਹੀਦੀਆਂ ਹਨ। ਅਤੇ ਪੁਰਾਣੇ ਚੱਲਦੇ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਚਾਹੀਦਾ ਹੈ ਅਤੇ ਨਵੇਂ ਪ੍ਰਾਜੈਕਟ ਸ਼ੁਰੂ ਕਰਨੇ ਚਾਹੀਦੇ ਹਨ। ਗਿਆਨ ਨਾਲ ਸੰਬੰਧਿਤ ਕਿਤਾਬਾਂ ਦੇ ਅਨੁਵਾਦ ਲਈ ਭਾਸ਼ਾ ਵਿਭਾਗ ਵਿੱਚ ਵਿਸ਼ੇਸ਼ ਅਨੁਵਾਦ ਸੈੱਲ ਸਥਾਪਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਲੜੀ ਵਿੱਚ ਦਸਵਾਂ ਅਤੇ ਆਖਰੀ ਸੁਝਾਅ ਇਹ ਦਿੱਤਾ ਗਿਆ ਸੀ ਕਿ ਪੰਜਾਬ ਦੇ ਦਫ਼ਤਰਾਂ ਵਿੱਚ ਪੰਜਾਬੀ ਵਿੱਚ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਦੇਣੇ ਚਾਹੀਦੇ ਹਨ ਅਤੇ ਪੰਜਾਬ ਰਾਜ ਭਾਸ਼ਾ ਐਕਟ ਨੂੰ ਪੂਰੀ ਭਾਵਨਾ ਅਤੇ ਇੰਨਬਿੰਨ ਲਾਗੂ ਕਰਨ ਲਈ ਦ੍ਰਿੜ ਇਰਾਦੇ ਨਾਲ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਇਸ ਵਿਚਲੀਆਂ ਚੋਰਮੋਰੀਆਂ ਨੂੰ ਬੰਦ ਕਰਨ ਲਈ ਇਸ ਵਿੱਚ ਲੋੜੀਂਦੀਆਂ ਸੋਧਾਂ ਵੀ ਕਰਨ ਦੀ ਲੋੜ ਹੈ।
 
 
ਉਦਘਾਟਨੀ ਸੈਸ਼ਨ ਦਾ ਮੰਚ ਸੰਚਾਲਨ ਕਰਦਿਆਂ ਡਾ. ਗੁਰਮੁਖ ਸਿੰਘ ਨੇ ਕਾਨਫ਼ਰੰਸ ਦੇ ਵਿਸ਼ੇ ਬਾਰੇ ਚਾਨਣਾ ਪਾਇਆ। ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਸਵਾਗਤ ਦੀ ਭਾਸ਼ਣ ਬੋਲਿਆ। ਡੀਨ, ਭਾਸ਼ਾਵਾਂ ਡਾ. ਰਾਜਿੰਦਰ ਪਾਲ ਸਿੰਘ ਬਰਾੜ ਨੇ ਕਾਨਫ਼ਰੰਸ ਦੇ ਵਿਸ਼ੇ ਅਤੇ ਉਦੇਸ਼ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦਾ ਵਿਕਾਸ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਹੈ। ਉਹਨਾਂ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਕਿ ਨਵੀਂ ਸਿੱਖਿਆ ਨੀਤੀ ਬਾਰੇ ਕੋਈ ਵੀ ਫ਼ੈਸਲਾ ਬਹੁਤ ਸੁਚੇਤ ਹੋ ਕੇ ਕਰਨ ਦੀ ਲੋੜ ਹੈ।  ਡਾ. ਸੁਰਜੀਤ ਸਿੰਘ ਭੱਟੀ ਨੇ ਆਪਣਾ ਮੁੱਖ ਭਾਸ਼ਣ ਪੇਸ਼ ਕਰਦਿਆਂ ਆਖਿਆ ਕਿ ਭਾਸ਼ਾ, ਸਾਹਿਤ, ਕਲਾ ਅਤੇ ਸੰਗੀਤ ਦਾ ਮਨੁੱਖੀ ਜੀਵਨ ਅਤੇ ਸਮਾਜ ਵਿੱਚ ਵਿਸ਼ੇਸ਼ ਮਹੱਤਵ ਹੈ। ਉਹਨਾਂ ਪੰਜਾਬੀ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਗੱਲ ਕਰਦਿਆਂ ਇਸ ਰੁਝਾਨ ਨੂੰ ਰੋਕਣ ਦੀ ਲੋੜ ਉੱਤੇ ਜ਼ੋਰ ਦਿੱਤਾ। ਵਿਸ਼ੇਸ਼ ਮਹਿਮਾਨ ਵਜੋਂ ਬੋਲਦਿਆਂ ਡਾ. ਜਸਪਾਲ ਕੌਰ ਕਾਂਗ ਨੇ ਕਿਹਾ ਕਿ ਪਰਵਾਸੀ ਲੋਕ ਪੰਜਾਬੀ, ਭਾਸ਼ਾ ਤੇ ਧਰਮ ਨੂੰ ਬਹੁਤ ਪਿਆਰ ਕਰਦੇ ਹਨ। ਕਾਨਫ਼ਰੰਸ ਦੌਰਾਨ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਦਾ ਲੋਕ ਅਰਪਣ ਵੀ ਕੀਤਾ ਗਿਆ। 

Have something to say? Post your comment

 

More in Malwa

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ