Tuesday, June 17, 2025

National

ਫਰਾਹ ਖਾਨ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

December 06, 2023 02:52 PM
SehajTimes

ਫਿਲਮ ਨਿਰਦੇਸ਼ਕ ਫਰਾਹ ਖਾਨ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ ਅਤੇ ਲੱਸੀ ਨਾਲ ਕੀਤੀ। ਫਰਾਹ ਨੇ ਅੰਮ੍ਰਿਤਸਰ ਨਾਲ ਜੁੜੀ ਫੋਟੋ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਸਨੇ ਲਿਖਿਆ, “ਮੈਂ ਸ਼ਰਤ ਲਗਾਉਂਦੀ ਹਾਂ ਕਿ ਤੁਸੀਂ ਇਹ ਲੱਸੀ ਨਹੀਂ ਪੀ ਸਕਦੇ। ਤੁਹਾਨੂੰ ਇਹ ਖਾਣੀ ਹੀ ਪਵੇਗੀ। ਇੱਕ ਸੈਟਿਸਫਾਇੰਗ ਖਾਣਾ ਖਾਣ ਤੋਂ ਬਾਅਦ ਹੁਣ ਕੰਮ ਕਿਵੇਂ ਹੋਵੇਗਾ?”


ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ। ਫਰਾਹ ਖਾਨ ਨੇ ਉਥੇ ਦਿੱਤੀ ਗਈ ਹਰ ਜਾਣਕਾਰੀ ਨੂੰ ਵਿਸਥਾਰ ਨਾਲ ਸਮਝਿਆ ਅਤੇ ਬਹੁਤ ਖੁਸ਼ ਹੋਈ। ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਇੱਥੇ ਆਉਣ ਦੀ ਯੋਜਨਾ ਬਣਾ ਰਹੀ ਸੀ ਪਰ ਸਮੇਂ ਦੀ ਘਾਟ ਕਾਰਨ ਨਹੀਂ ਆਈ। ਹੁਣ ਮੁਕੇਸ਼ ਛਾਬੜਾ ਦੀ ਮਦਦ ਨਾਲ ਉਸ ਦਾ ਸੁਪਨਾ ਪੂਰਾ ਹੋ ਗਿਆ ਹੈ। ਉਸ ਨੂੰ ਇੱਥੇ ਆ ਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਉਹ ਹਰ ਸਾਲ ਇੱਥੇ ਆਉਣਾ ਚਾਹੁੰਦੀ ਹੈ। ਉਸ ਨੇ ਇਸ ਲਈ ਅਰਦਾਸ ਵੀ ਕੀਤੀ ਹੈ।

 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ