Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੇ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡਾ ਤੋਂ ਕੀਤਾ ਗ੍ਰਿਫਤਾਰ

December 06, 2023 03:11 PM
SehajTimes
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਕੇ, ਅੱਤਵਾਦੀਆਂ ਦੀ ਭਰਤੀ ਕਰਨ, ਫੰਡਿੰਗ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ  ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਰਮਜੀਤ ਸਿੰਘ, ਇੱਕ ਬ੍ਰਿਟਿਸ਼ ਨਾਗਰਿਕ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ) ਦਾ ਇੱਕ ਸੰਸਥਾਪਕ ਮੈਂਬਰ ਹੈ, ਜੋ 90 ਦੇ ਮੁਢਲੇ ਦਹਾਕੇ ਵਿੱਚ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ’ਚ 2003 ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਹ ਅੱਤਵਾਦਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਸ਼ੀ ਯੂ.ਕੇ ਵਾਪਸ ਪਰਤਿਆ ਪਰ ਯੂ.ਕੇ ਅਤੇ ਹੋਰ ਯੂਰਪੀਅਨ ਦੇਸ਼ਾਂ ਵਿੱਚ ਸੰਗਠਨ ਲਈ ਇੱਕ ਪ੍ਰੇਰਕ, ਭਰਤੀ ਕਰਨ ਵਾਲੇ ਅਤੇ ਫੰਡ ਇਕੱਠਾ ਕਰਨ ਵਾਲੇ ਮੈਂਬਰ ਵਜੋਂ ਕੰਮ ਕਰਦਿਆਂ ਉਸਨੇ  ਆਈ.ਐਸ.ਵਾਈ.ਐਫ. ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2021 ਵਿੱਚ, ਦੋਸ਼ੀ ਪਰਮਜੀਤ ਢਾਡੀ ਦਾ ਨਾਮ ਪੰਜਾਬ ਵਿੱਚ ਆਈ.ਐਸ.ਵਾਈ.ਐਫ. ਕੇਡਰ ਦੇ ਪੁਨਰਗਠਨ ਕਰਨ ਵਾਲਿਆਂ ਵਿੱਚ ਸ਼ਾਮਲ ਪਾਇਆ ਗਿਆ ਸੀ। ਜੋ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਵਿਸ਼ੇਸ਼ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਫੰਡ ਅਤੇ ਖਾੜਕੂ ਹਾਰਡਵੇਅਰ ਦਾ ਇੰਤਜ਼ਾਮ ਕਰਦਾ ਸੀ।  ਉਨ੍ਹਾਂ ਕਿਹਾ ਕਿ ਢਾਡੀ ਦੇ ਪੰਜਾਬ ਵਿੱਚ ਦਹਿਸ਼ਤੀ ਫੰਡਿੰਗ ਅਤੇ ਹੋਰ ਦਮਨਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਸਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਐਲ.ਓ.ਸੀ. ਜਾਰੀ ਕੀਤਾ ਗਿਆ ਸੀ। ਉਕਤ ਗ਼ਿ੍ਰਫਤਾਰੀ ਨੂੰ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਹਿਸ਼ਤੀ ਮਾਡਿਊਲ ਲਈ ਇੱਕ ਵੱਡਾ ਝਟਕਾ ਕਰਾਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੂਰੇ ਅਤਿਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਨਿਰੰਤਰ ਜਾਰੀ ਹੈ।
 
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਪਰਮਜੀਤ ਢਾਡੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸੋਮਵਾਰ ਨੂੰ ਸ੍ਰੀ ਗੁਰੂ ਰਾਮਦਾਸ ਏਅਰਪੋਰਟ, ਅੰਮ੍ਰਿਤਸਰ ਤੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਪੰਜਾਬ ਸਿੰਘ ਦੇ ਨਾਮ ਵਾਲੇ ਬ੍ਰਿਟਿਸ਼ ਪਾਸਪੋਰਟ ’ਤੇ ਯੂਕੇ ਜਾਣ ਲਈ ਜਹਾਜ਼ ਵਿੱਚ ਸਵਾਰ ਹੋ ਰਿਹਾ ਸੀ। ਪੁਲਿਸ ਵਲੋਂ ਢਾਡੀ  ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ 13, 16, 17, 18, 18-ਬੀ ਅਤੇ  ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਦੀ ਧਾਰਾ 20, ਵਿਸਫੋਟਕ ਐਕਟ ਦੀ ਧਾਰਾ 3,4,5,  ਅਸਲਾ ਐਕਟ ਦੀ ਧਾਰਾ 25, ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 120, 120-ਬੀ ਤਹਿਤ  ਐਫਆਈਆਰ ਨੰਬਰ 18 ਮਿਤੀ 02.09.2021 ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਦਰਜ ਕੇਸ ਦਰਜ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਢਾਡੀ ਲਖਬੀਰ ਸਿੰਘ ਰੋਡੇ ਦੇ ਲਗਾਤਾਰ ਸੰਪਰਕ ਵਿੱਚ ਸੀ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਕਸਰ ਆਉਂਦਾ-ਜਾਂਦਾ ਸੀ ਅਤੇ ਰੋਡੇ ਦੇ ਨਿਰਦੇਸ਼ਾਂ ’ਤੇ, ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹੋਏ ਨੌਜਵਾਨਾਂ ਦੀ ਪਛਾਣ ਕਰਦਾ ਸੀ ਅਤੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਦਾ ਹਿੱਸਾ ਬਣਨ ਲਈ ਪ੍ਰੇਰਦਾ ਸੀ।

Have something to say? Post your comment

 

More in Majha

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ