Thursday, May 02, 2024

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

December 06, 2023 03:18 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।

ਇਥੇ ਪੰਜਾਬ ਭਵਨ ਵਿਖੇ ਲਗਾਤਾਰ 6 ਘੰਟੇ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸੇ ਦੌਰਾਨ ਕਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਦੇ ਮੁਆਵਜੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ। ਗੰਨੇ ਦੇ ਭਾਅ ਸਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ਵਿੱਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ। ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟੇ ਜਾ ਸਕਣ।

ਕਿਸਾਨਾਂ ਵੱਲੋਂ ਗੰਨੇ ਦਾ ਮੁੱਲ ਫਰਵਰੀ ਵਿੱਚ ਹੀ ਐਲਾਨੇ ਜਾਣ ਦੀ ਮੰਗ ਦੇ ਜਵਾਬ ਵਿੱਚ ਕੈਬਨਿਟ ਸਬ-ਕਮੇਟੀ ਨੇ ਕਿਹਾ ਕਿ ਇਸ ਬਾਰੇ ਵੀ ਫੈਸਲਾ ਵੀ ਮਾਹਿਰਾਂ ਤੇ ਕਿਸਾਨਾਂ ਤੇ ਆਧਾਰਤ ਇਸ ਕਮੇਟੀ ਵੱਲੋਂ ਵਿਚਾਰ-ਚਰਚਾ ਰਾਹੀਂ ਕੀਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ.ਡੀ.ਜੀ.ਪੀ (ਐਚ.ਆਰ) ਦੀ ਅਗਵਾਈ ਹੇਠ ਆਈ.ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ‘ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ