Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਜਲ ਸਰੋਤ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ : ਚੇਤਨ ਸਿੰਘ ਜੌੜਾਮਾਜਰਾ

December 06, 2023 03:26 PM
SehajTimes
ਚੰਡੀਗੜ੍ਹ :-ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ। ਮਾਰਕਫੈਡ ਭਵਨ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਜਿੱਥੇ ਵਿਕਾਸ ਕੰਮਾਂ ਵਿੱਚ ਵਧੇਰੇ ਪਾਰਦਰਸ਼ਤਾ ਉਤੇ ਜ਼ੋਰ ਦਿੱਤਾ, ਉਥੇ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਣੇ ਵਿਭਾਗ ਦੇ ਉਪਕਰਣਾਂ ਦੀ ਖ਼ਰੀਦੋ-ਫ਼ਰੋਖ਼ਤ ਸਮੇਂ ਗੁਣਵੱਤਾ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਭਾਗ ਦੀਆਂ ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਇਨ੍ਹਾਂ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀਆਂ ਸੰਪਤੀਆਂ ਬਾਰੇ ਰਿਪੋਰਣ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਸੰਪਤੀਆਂ 'ਤੇ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ 'ਤੇ ਇਨ੍ਹਾਂ ਖਾਲਿਆਂ ਨੂੰ ਮੁੜ ਤੋਂ ਚਲਾਉਣ।
 


ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀਆਂ ਖ਼ਾਲੀ ਪਈਆਂ ਜ਼ਮੀਨਾਂ ਨੂੰ ਪਾਣੀ ਰੀਚਾਰਜ ਕਰਨ ਦੇ ਪ੍ਰਾਜੈਕਟਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜਲ ਸਰੋਤਾਂ ਦੀ ਸਫ਼ਾਈ ਦੇ ਕੰਮ ਵੱਧ ਤੋਂ ਵੱਧ ਮਨਰੇਗਾ ਅਧੀਨ ਕਰਾਉਣਾ ਯਕੀਨੀ ਬਣਾਉਣ। ਮੰਤਰੀ ਨੇ ਕਿਹਾ ਕਿ ਨਹਿਰਾਂ, ਨਦੀਆਂ ਅਤੇ ਖਾਲਿਆਂ ਦੀ ਸਫ਼ਾਈ ਦੇ ਕੰਮਾਂ ਲਈ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਧਿਕਾਰੀ ਖ਼ੁਦ ਮੌਕੇ 'ਤੇ ਖੜ੍ਹ ਕੇ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਆਦਾ ਨੁਕਸਾਨ ਕਰਨ ਵਾਲੀਆਂ ਕੱਚੀਆਂ ਨਦੀਆਂ ਦੀ ਲਾਈਨਿੰਗ ਦੇ ਪ੍ਰਾਜੈਕਟਾਂ ਸਣੇ ਨੀਵੇਂ ਪੁਲਾਂ ਨੂੰ ਉਪਰ ਚੁੱਕਣ ਦੇ ਪ੍ਰਾਜੈਕਟ ਉਲੀਕੇ ਜਾਣ ਤਾਂ ਜੋ ਪਾਣੀ ਦੀ ਡਾਫ ਨਾ ਲੱਗ ਸਕੇ। ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਕਿਹਾ ਕਿ ਸੂਇਆਂ ਵਿੱਚ ਡਾਫ ਲੱਗਣ ਅਤੇ ਲੋੜੀਂਦੀਆਂ ਥਾਵਾਂ' ਤੇ ਸਾਈਫ਼ਨ ਬਣਾਉਣ ਸਬੰਧੀ ਮੰਗਾਂ ਨੂੰ ਖ਼ਾਸ ਤਵੱਜੋ ਦਿੱਤੀ ਜਾਵੇ। ਸ. ਜੌੜਾਮਾਜਰਾ ਨੇ ਵਿਭਾਗ ਵਿੱਚ ਪੈਂਡਿੰਗ ਪਏ ਕੇਸਾਂ ਦੀ ਸੂਚੀ ਹਫ਼ਤੇ ਦੇ ਅੰਦਰ-ਅੰਦਰ ਸੌਂਪਣ ਦੀ ਹਦਾਇਤ ਕਰਦਿਆਂ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਉਚੇਚੇ ਤੌਰ 'ਤੇ ਕੇਸ ਪੈਂਡਿੰਗ ਰੱਖਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਭਵਿੱਖ ਵਿੱਚ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ। ਵਿਭਾਗ ਵਿੱਚ ਕਾਰਗਰ ਨਿਗਰਾਨੀ ਪ੍ਰਣਾਲੀ 'ਤੇ ਜ਼ੋਰ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਮੌਨੀਟਰਿੰਗ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
 


ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਜਾਈ ਲਈ  ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੀ ਬਣਤਰ ਅਤੇ ਗਤੀਵਿਧੀਆਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਉਨ੍ਹਾਂ ਦੀ ਸੋਚ ਨੂੰ ਅਮਲੀਜਾਮਾ ਪਹਿਨਾਉਣ ਲਈ ਦਿਨ-ਰਾਤ ਕੰਮ ਕਰੇਗਾ।
 


ਸਸਤੇ ਭਾਅ ਰੇਤ-ਬਜਰੀ ਮੁਹੱਈਆ ਕਰਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਖਣਿਜਾਂ ਦੀ ਨਿਕਾਸੀ ਵਧਾਉਣ ਦੀ ਹਦਾਇਤ


ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਸ.ਆਰ) ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧੇਗੀ। ਇਸ ਨਾਲ ਜਿੱਥੇ ਬਾਜ਼ਾਰ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਵੀ ਨੱਥ ਪਾਈ ਜਾ ਸਕੇਗੀ। ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਲੋਕ-ਪੱਖੀ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਹਦਾਇਤਾਂ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂ ਜੋ ਪੰਜਾਬ ਸਰਕਾਰ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਜੇ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਮੀਟਿੰਗ ਦੌਰਾਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ ਇੰਜਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਨੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਵਿਆਪਕ ਜਾਣਕਾਰੀ ਦਿੱਤੀ। ਇਸ ਮੌਕੇ ਸੁਪਰਡੈਂਟ ਇੰਜੀਨੀਅਰ ਅਤੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ