Monday, November 03, 2025

National

ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲਾ, ਰਾਜਪੂਤ ਸਮਾਜ ਵੱਲੋਂ ਅੱਜ ਰਾਜਸਥਾਨ ਬੰਦ ਦਾ ਐਲਾਨ

December 06, 2023 05:02 PM
SehajTimes

ਜੈਪੁਰ : ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਬੀਤੇ ਦਿਨ ਕੁਝ ਬਦਮਾਸ਼ਾਂ ਵੱਲੋਂ ਜੈਪੁਰ ਸਥਿਤ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਤੋਂ ਬਾਅਦ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜਸਥਾਨ ਬੰਦ ਦਾ ਐਲਾਨ ਕੀਤਾ ਹੈ।


ਡੀਜੀਪੀ ਉਮੇਸ਼ ਮਿਸ਼ਰਾ ਨੇ ਕਿਹਾ

ਘਟਨਾ ਤੋਂ ਬਾਅਦ ਰਾਜਸਥਾਨ ਪੁਲਿਸ ਸਰਗਰਮ ਹੋ ਗਈ ਹੈ ਬੀਕਾਨੇਰ ਸਮੇਤ ਸ਼ਰਾਰਤੀ ਅਨਸਰਾਂ ਦੇ ਸੰਭਾਵੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਰਿਆਣਾ ਸਮੇਤ ਨੇੜਲੇ ਸਾਰੇ ਰਾਜਾਂ ਦੀ ਪੁਲਿਸ ਤੋਂ ਬਦਮਾਸ਼ਾਂ ਬਾਰੇ ਫੀਡਬੈਕ ਲਈ ਜਾ ਰਹੀ ਹੈ। ਇਸ ਮਾਮਲੇ ‘ਚ ਪੁਲਿਸ ਰਾਜਸਥਾਨ, ਯੂਪੀ, ਹਰਿਆਣਾ, ਪੰਜਾਬ ਅਤੇ ਐਮਪੀ ਸਮੇਤ ਪੰਜ ਰਾਜਾਂ ਵਿੱਚ ਘਟਨਾ ਨਾਲ ਸਬੰਧਤ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਰਾਜਸਥਾਨ ਪੁਲਿਸ ਨੇ ਯੂਪੀ, ਹਰਿਆਣਾ, ਪੰਜਾਬ ਅਤੇ ਐਮਪੀ ਪੁਲਿਸ ਨਾਲ ਬਦਮਾਸ਼ਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਹਾਲਾਂਕਿ ਅਜੇ ਤੱਕ ਸ਼ਰਾਰਤੀ ਅਨਸਰਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਦਿਨੇਸ਼ ਐੱਮਐੱਨ ਨੂੰ ਸੂਚਨਾ ਮਿਲਣ ਤੋਂ ਬਾਅਦ ਸੀਆਈਡੀ ਦੀ ਟੀਮ ਤਾਇਨਾਤ ਕੀਤੀ ਗਈ। ਇੱਥੇ ਜੈਪੁਰ ਕਮਿਸ਼ਨਰੇਟ ਪੁਲਿਸ ਦੇ ਨਾਲ-ਨਾਲ ਏਟੀਐਸ, ਐਸਓਜੀ ਅਤੇ ਸੀਆਈਡੀ ਦੀਆਂ ਟੀਮਾਂ ਨੇ ਵੀ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


ਮੰਗਲਵਾਰ 5 ਦਸੰਬਰ ਨੂੰ ਦਿਨ ਦਿਹਾੜੇ 3 ਬਦਮਾਸ਼ਾਂ ਨੇ ਗੋਗਾਮੇੜੀ ‘ਤੇ ਗੋਲੀਆਂ ਚਲਾਈਆਂ, ਫਿਰ ਫਰਾਰ ਹੋ ਗਏ। ਗੋਗਾਮੇੜੀ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀ ਲੱਗਣ ਨਾਲ ਗੋਗਾਮੇੜੀ ਦਾ ਗਾਰਡ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਗੋਗਾਮੇੜੀ ਦੇ ਘਰ ਲੈ ਕੇ ਜਾਣ ਵਾਲੇ ਨੌਜਵਾਨ ਨਵੀਨ ਸ਼ੇਖਾਵਤ ਦੀ ਵੀ ਬਦਮਾਸ਼ਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਮੌਤ ਹੋ ਗਈ ਸੀ।

 

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ