Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਵਾਇਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦਾ ਕੀਤਾ ਸਨਮਾਨ

December 06, 2023 06:00 PM
Arvinder Singh

ਪਟਿਆਲਾ  : ਆਪ ਵਲੋਂ ਕਈ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੱਖ ਵੱਖ ਮਿਹਨਤੀ ਵਰਕਰਾਂ ਨੂੰ ਵਾਇਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਲਗਾਉਣ ਦੀ ਲਿਸਟ ਜਾਰੀ ਕੀਤੀ ਗਈ, ਜਿਸ ਤੇ ਸਾਰੇ ਪਾਰਟੀ ਵਰਕਰ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਲਿਸਟ ਮਗਰੋਂ ਹੋਰਨਾਂ ਵਰਕਰਾਂ ਵਿੱਚ ਵੀ ਅੱਗੇ ਨਾਲੋਂ ਵੱਧ ਕੇ ਕੰਮ ਕਰਨ ਬਾਰੇ ਗੱਲ ਆਖੀ ਜਾ ਰਹੀ ਹੈ। ਇਹ ਪ੍ਰਗਟਾਵਾ ਸੂਬਾ ਸਕੱਤਰ ਪੰਜਾਬ ਅਤੇ ਚੇਅਰਮੈਨ ਪੀ ਆਰ ਟੀ ਸੀ ਦੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਨ ਮੌਕੇ ਕੀਤਾ। ਇਸ ਮੌਕੇ ਸਨਮਾਨ ਸਖਸ਼ੀਅਤਾਂ ਵਿੱਚ ਗੁੰਜਨ ਚੱਢਾ, ਇੰਦਰਜੀਤ ਸੰਧੂ, ਐਡਵੋਕੇਟ ਸਤਬੀਰ ਸਿੰਘ, ਵਿੱਕੀ ਘਨੌਰ, ਤਜਿੰਦਰ ਮਹਿਤਾ, ਡਾ ਭੀਮਇੰਦਰ, ਜਰਨੈਲ ਮਨੂੰ, ਪਰਵੀਨ ਛਾਬੜਾ, ਬਹਾਦਰ ਖਾਨ, ਰਾਮ ਇਸਰ ਭਗਤ ਸਨ।

ਸੂਬਾ ਸਕੱਤਰ ਰਣਜੋਧ ਹਡਾਣਾ ਨੇ ਗੱਲਬਾਤ ਦੌਰਾਨ ਕਿਹਾ ਕਿ ਆਪ ਪਾਰਟੀ ਵਲੋਂ ਨਿੱਤ ਨਵੇਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਜਿਸ ਨਾਲ ਆਮ ਲੋਕਾਂ ਦਾ ਵਿਸ਼ਵਾਸ ਅੱਗੇ ਨਾਲੋਂ ਹੋਰ ਪੱਕਾ ਹੋਇਆ ਹੈ। ਉਨ੍ਹਾ ਕਿਹਾ ਕਿ 70 ਸਾਲ ਤੋਂ ਕਾਬਜ ਸਰਕਾਰਾਂ ਹਮੇਸ਼ਾ ਆਪਣੇ ਰਿਸ਼ਤੇਦਾਰਾਂ ਤੇ ਧੀਆਂ ਪੁੱਤਰਾਂ ਨੂੰ ਅਹੁਦੇਦਾਰੀਆਂ ਦਿੰਦੀ ਸੀ। ਪਰ ਆਪ ਪਾਰਟੀ ਆਮ ਲੋਕਾਂ ਵਿੱਚੋ ਅਤੇ ਮਿਹਨਤੀ ਵਰਕਰਾਂ ਵਿਚੋਂ ਹੀ ਅਹਿਮ ਜ਼ਿੰਮੇਵਾਰੀਆਂ ਨਿਵਾਜਦੀ ਹੈ। ਜਿਸ ਕਾਰਣ ਪਾਰਟੀ ਦਾ ਗ੍ਰਾਫ ਪਹਿਲਾਂ ਨਾਲੋਂ ਕਿਤੇ ਦੁੱਗਣਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਕੁੰਦਨ ਗੋਗੀਆ, ਅਮਰੀਕ ਸਿੰਘ ਬਾਂਗੜ, ਸਲਾਹਕਾਰ ਗੁਲਜ਼ਾਰ ਸਿੰਘ ਵਿਰਕ, ਜਤਿੰਦਰ ਝੰਡ, ਅਮਨ ਜੋਲੀ, ਵਿਕਰਮ ਕੌੜਾ, ਜਸਬੀਰ ਚੰਦੂਆ ਰਾਜਪੁਰਾ, ਓ ਐਸ ਡੀ ਅਲੀ, ਅਮਰਜੀਤ ਸਿੰਘ, ਭਿੰਦਰ ਆਲਮਪੁਰ, ਸਤਗੁਰ ਸਿੰਘ ਅਕੋਤ, ਪ੍ਰੀਤ ਗਿੱਲ, ਬੰਤ ਸਿੰਘ ਬਲਬੇੜਾ, ਹਰਪਿੰਦਰ ਸਿੰਘ ਚੀਮਾ, ਰਾਜਾ ਧੰਜੂ, ਲਾਲੀ ਰਹਿਲ, ਗੁਰਵਿੰਦਰਪਾਲ ਸਿੰਘ ਅਦਾਲਤੀਵਾਲਾ, ਸਿੰਗਲਾ ਤੇਜਬਾਗ਼ ਕਲੋਨੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ