Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

December 06, 2023 06:28 PM
Daljinder Singh Pappi
ਸਮਾਣਾ : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਬਨਣ ਵਾਲੇ ਨਵੇਂ ਤੇ ਅਤਿ-ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬੱਸ ਅੱਡੇ ਲਈ ਕਰੀਬ ਸਵਾ 6 ਕਰੋੜ ਰੁਪਏ ਭੇਜ ਕੇ ਸਮਾਣਾ ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਬਹੁਤ ਵਾਰ ਇਸ ਬੱਸ ਅੱਡੇ ਦੇ ਨਵੀਨੀਕਰਨ ਦਾ ਲਾਰਾ ਲਾਇਆ ਸੀ ਪਰੰਤੂ ਕਿਸੇ ਨੇ ਕੋਈ ਫੰਡ ਨਹੀਂ ਭੇਜਿਆ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਆਪ ਸਰਕਾਰ ਨੇ ਗ੍ਰਾਂਟ ਜਾਰੀ ਕਰ ਦਿੱਤੀ ਹੈ ਅਤੇ ਅਗਲੇ 6 ਮਹੀਨਿਆਂ ਵਿੱਚ ਇਹ ਬੱਸ ਅੱਡਾ ਬਣਕੇ ਤਿਆਰ ਹੋ ਜਾਵੇਗਾ।
 
 
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਦੇ ਪੁਰਾਣੇ ਬੱਸ ਅੱਡੇ ਦੀ ਕਰੀਬ ਪੌਣੇ 2 ਏਕੜ ਜਮੀਨ 'ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਇਆ ਜਾ ਰਿਹਾ ਹੈ, ਅਤੇ ਇੱਥੇ ਘੱਟੋ-ਘੱਟ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸਦੇ ਪੁਰਾਣੇ ਢਾਂਚੇ ਤੋਂ ਵੀ ਕੰਮ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਥੇ ਪਾਣੀ ਦੀ ਨਿਕਾਸੀ, ਨਵੀਂਆਂ ਦੁਕਾਨਾਂ, ਬੱਸਾਂ ਸਮੇਤ ਸਵਾਰੀਆਂ ਦੇ ਸਕੂਟਰਾਂ ਤੇ ਕਾਰਾਂ ਆਦਿ ਦੀ ਪਾਰਕਿੰਗ ਤੋਂ ਇਲਾਵਾ  ਛੱਤ 'ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ।ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਸਮਾਣਾ ਦਾ ਬੱਸ ਅੱਡਾ ਸ਼ਹਿਰ ਤੋਂ ਬਾਹਰ ਲਿਜਾਣ ਲਈ ਜਮੀਨ ਵੀ ਦੇਖੀ ਗਈ ਸੀ ਪਰੰਤੂ ਸਵਾਰੀਆਂ ਦੀ ਸਹੂਲਤ ਅਤੇ ਸ਼ਹਿਰ ਦੇ ਬਾਜ਼ਾਰਾਂ ਦੇ ਦੁਕਾਨਦਾਰਾਂ ਦੇ ਵਪਾਰ ਨੂੰ ਦੇਖਦਿਆਂ ਹੋਇਆ ਇੱਥੇ ਪੁਰਾਣੇ ਬੱਸ ਅੱਡੇ ਵਿਖੇ ਹੀ ਨਵਾਂ ਬੱਸ ਅੱਡਾ ਬਣਾਉਣ ਦਾ ਫੈਸਲਾ ਕੀਤਾ ਗਿਆ।
 
 
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਐਸ.ਡੀ.ਐਮ. ਚਰਨਜੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ, ਮਦਨ ਮਿੱਤਲ, ਸੁਨੈਨਾ ਮਿੱਤਲ, ਯੂਥ ਪ੍ਰਧਾਨ ਪਾਰਸ ਸ਼ਰਮਾ, ਗੋਪਾਲ ਗਰਗ, ਵੀ.ਕੇ ਗੁਪਤਾ, ਦਰਸ਼ਨ ਮਿੱਤਲ, ਸੰਦੀਪ ਲੂੰਬਾ, ਸੰਜੂ ਕਕਰਾਲਾ ਸਮੇਤ ਕੌਂਸਲਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ