Monday, June 16, 2025

Chandigarh

9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

December 06, 2023 06:41 PM
SehajTimes

ਐਸ.ਏ.ਐਸ ਨਗਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਰਾਸ਼ਟਰੀ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।


ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ