Sunday, May 19, 2024

Malwa

ਦੋ ਬੂੰਦ ਹਰ ਵਾਰ ਪੋਲੀਓ ਤੇ ਜਿੱਤ ਰਹੇ ਬਰਕਰਾਰ

December 07, 2023 10:25 AM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ 10 ਤੋਂ 12 ਦਸੰਬਰ ਤੱਕ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਜਿਸ ਤਹਿਤ 0 ਤੋਂ 05 ਸਾਲ ਤੱਕ ਦੇ 1 ਲੱਖ 80 ਹਜ਼ਾਰ 402 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਜ਼ਿਲ੍ਹੇ ਦਾ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ ਤੇ ਉਨ੍ਹਾਂ ਹਰੇਕ ਵਿਭਾਗ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਇਸ ਵੱਡੇ ਕਾਰਜ ਨੂੰ ਸਫਲਤਾ ਨਾਲ ਨੇਪਰੇ ਚੜਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਜਾਗਰੂਕਤਾ ਦਾ ਪੋਸਟਰ ਵੀ ਜਾਰੀ ਕੀਤਾ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ 1842 ਟੀਮਾਂ ਵੱਲੋਂ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 25 ਮੋਬਾਇਲ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਭੱਠਿਆਂ, ਸੜਕਾਂ ਕਿਨਾਰੇ ਮਜ਼ਦੂਰੀ ਕਰਦੇ, ਫਾਰਮ ਹਾਊਸ, ਫੈਕਟਰੀਆਂ ਅਤੇ ਹੋਰ ਜਨਤਕ ਸਥਾਨਾਂ 'ਤੇ ਬੱਚਿਆਂ ਨੂੰ ਪੋਲੀਓ ਰੱਖਿਅਕ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 193 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ।


ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹੇ ਵਿੱਚ 10 ਦਸੰਬਰ ਨੂੰ 921 ਬੂਥ ਬਣਾਏ ਜਾਣਗੇ ਅਤੇ ਜਿਹੜੇ ਬੱਚੇ ਐਤਵਾਰ ਨੂੰ ਕਿਸੇ ਕਾਰਨ ਦਵਾਈ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 11 ਤੇ 12 ਦਸੰਬਰ ਨੂੰ ਸਿਹਤ ਵਿਭਾਗਾਂ ਦੀਆਂ 1842 ਟੀਮਾਂ ਵੱਲੋਂ ਘਰਾਂ ਵਿੱਚ ਜਾਕੇ ਪੋਲੀਓ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਮੀਟਿੰਗ ਵਿੱਚ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਕੌਰ, ਡਾ. ਗੁਰਪ੍ਰੀਤ ਨਾਗਰਾ, ਡਾ. ਸੰਜੀਵ ਕੁਮਾਰ, ਡਾ. ਮਨਜੀਤ ਕੌਰ, ਡਾ. ਸ਼ੈਲੀ ਜੇਤਲੀ, ਡਾ. ਜੈਦੀਪ ਭਾਟੀਆ, ਡਾ. ਕਿਰਨਜੋਤ ਸਮੇਤ ਸਿੱਖਿਆ, ਸਿਹਤ, ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ