Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਾਤਾਵਰਨ ਤਬਦੀਲੀ: ਕਣਕ ਦੀਆਂ ਕਿਸਮਾਂ 'ਤੇ ਹੋਏ ਪ੍ਰਭਾਵ ਦਾ ਨਿਰੀਖਣ

December 07, 2023 10:41 AM
SehajTimes

ਐੱਸ.ਏ.ਐੱਸ. ਨਗਰ : ਖੇਤੀਬਾੜੀ ਵਿਗਿਆਨੀ (ਭਾਰਤ ਸਰਕਾਰ) ਡਾ. ਵਿਕਰਾਂਤ, ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ, ਐਸ.ਏ.ਐਸ ਨਗਰ ਅਤੇ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ, ਡੇਰਾਬੱਸੀ ਵਲੋਂ ਬਲਾਕ ਡੇਰਾਬੱਸੀ ਦੇ ਪਿੰਡ ਪਰਾਗਪੁਰ ਅਤੇ ਸ਼ੇਖਪੁਰ ਕਲਾਂ ਵਿਖੇ ਕਿਸਾਨਾਂ ਦੇ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪਰਾਗਪੁਰ ਦੇ ਕਿਸਾਨ ਸ. ਮੇਜਰ ਸਿੰਘ ਅਤੇ ਸ਼ੇਖਪੁਰ ਕਲਾਂ ਦੇ ਕਿਸਾਨ ਸ. ਰਣਜੀਤ ਸਿੰਘ ਨੇ ਆਪਣੇ ਖੇਤ ਵਿੱਚ ਕਣਕ ਦੀਆਂ ਲਗਾਈਆਂ ਵੱਖਰੀਆਂ-ਵੱਖਰੀਆਂ ਕਿਸਮਾਂ ਬਾਰੇ ਦੱਸਿਆ। ਸ. ਮੇਜਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਤੋਂ ਉਹ ਸੁਪਰ ਸੀਡਰ ਨਾਲ ਝੋਨੇ ਦੀ ਨਾੜ ਧਰਤੀ ਵਿੱਚੇ ਹੀ ਵਾਹ ਕੇ ਕਣਕ ਦੀਆਂ ਵੱਖ-ਵੱਖ ਕਿਸਮਾਂ ਲਗਾ ਰਹੇ ਹਨ। ਉਹਨਾਂ ਨੇ ਪੀ. ਬੀ. ਡਬਲਿਊ 826, ਡੀ.ਬੀ. ਡਬਲਿਊ. 187 ਅਤੇ ਐੱਚ.ਡੀ. 3086  ਕਣਕ ਦੀਆਂ ਕਿਸਮਾਂ ਲਗਾਈਆਂ ਹਨ। ਇਸ ਮੌਕੇ ਡਾ. ਵਿਕਰਾਂਤ ਨੇ ਕਣਕ ਦੀਆਂ ਸਾਰੀਆਂ ਕਿਸਮਾਂ ਦੇ ਰੋਗਾਂ ਬਾਰੇ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਅਤੇ ਮੌਕੇ 'ਤੇ ਫਸਲ ਦਾ ਨਿਰੀਖਣ ਕੀਤਾ। ਉਹਨਾਂ ਨੇ ਕਿਸਾਨਾਂ ਨਾਲ ਖੇਤੀਬਾੜੀ ਨਾਲ ਹੋਰ ਸਬੰਧਿਤ ਵਿਸ਼ਿਆਂ ਬਾਰੇ ਚਰਚਾ ਵੀ ਕੀਤੀ।

ਕਿਸਾਨ ਨੇ ਦੱਸਿਆ ਕਿ ਪਿਛਲੀ ਵਾਰ ਉਹਨਾਂ ਵਲੋਂ ਬੀਜੀਆਂ ਗਈਆਂ ਇਹਨਾਂ ਕਿਸਮਾਂ ਦਾ ਚੰਗਾ ਝਾੜ ਹੋਣ ਕਰ ਕੇ ਇਸ ਵਾਰ ਵੀ ਇਹਨਾਂ ਕਿਸਮਾਂ ਦੀ ਬਿਜਾਈ ਕੀਤੀ ਹੋਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਕਣਕ ਦੀ ਫਸਲ 'ਤੇ ਸੰਖੇਪ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਡਾ ਸ਼ੁਭਕਰਨ ਸਿੰਘ ਨੇ ਕਣਕ ਦੀਆਂ ਕਿਸਮਾਂ ਵਿੱਚ ਪਾਈ ਖਾਦ ਅਤੇ ਹੋਰ ਸਪਰੇਅ ਬਾਰੇ ਕਿਸਾਨਾਂ ਤੋਂ ਜਾਣਕਾਰੀ ਲਈ। ਉਹਨਾਂ ਨੇ ਦੱਸਿਆ ਕਿ ਵੱਧਦੇ ਤਾਪਮਾਨ ਕਾਰਨ ਕਣਕਾਂ ਦੇ ਝਾੜ ਦੇ ਉੱਪਰ ਮਾੜਾ ਅਸਰ ਪੈ ਰਿਹਾ ਹੈ ਤੇ ਇਸ ਕਰ ਕੇ ਕਿਸਾਨ ਵੀਰਾਂ ਨੂੰ ਵਾਤਾਵਰਨ ਅਨੁਕੂਲ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨਾਂ ਨੂੰ ਦੱਸਿਆ ਗਿਆ ਕਿ ਜਦੋਂ ਕਣਕ ਗੋਭ ਤੋਂ ਆਉਂਦੀ ਹੈ ਤਾਂ ਕਿਸਾਨਾਂ ਨੂੰ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਰਨੀ ਚਾਹੀਦੀ ਹੈ। ਇਸ ਮੌਕੇ ਸਰਕਲ ਅਮਲਾਲਾ ਦੇ ਇੰਚਾਰਜ ਡਾ. ਸੁਖਜੀਤ ਕੌਰ, ਖੇਤੀਬਾੜੀ ਵਿਸਥਾਰ ਅਫਸਰ ਅਤੇ ਗੁਰਵਿੰਦਰ ਕੌਰ,  ਖੇਤੀਬਾੜੀ ਵਿਸਥਾਰ ਅਫਸਰ ਅਤੇ ਏ.ਟੀ.ਐਮ. ਜਤਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ