Sunday, November 02, 2025

Malwa

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਕੈਂਪ ਲਗਾਇਆ

December 07, 2023 12:23 PM
SehajTimes

ਪਟਿਆਲਾ : ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਕ ਵੋਟਰ ਜਾਗਰੂਕਤਾ ਕੈਂਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਾਇਆ ਗਿਆ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਆਪਣੇ ਪ੍ਰਿੰਸੀਪਲ ਡਾ: ਬਾਲ ਕ੍ਰਿਸ਼ਨ ਦੀ ਅਗਵਾਈ ਹੇਠ ਵੋਟਰ ਸਹੁੰ ਬੋਰਡ 'ਤੇ ਦਸਤਖ਼ਤ ਕੀਤੇ | ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਹਰਪ੍ਰੀਤ ਸਿੰਘ ਨੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰਡ ਹੋ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।


ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਪਟਿਆਲਾ ਡਾ: ਐੱਸ ਐੱਸ ਰੇਖੀ ਨੇ ਵੋਟਰ ਹੈਲਪ ਲਾਈਨ ਅਤੇ ਸਕਸ਼ਮ ਐਪ ਸਮੇਤ ਵੋਟਰ ਰਜਿਸਟ੍ਰੇਸ਼ਨ ਲਈ ਉਪਲਬਧ ਆਨਲਾਈਨ ਐਪਸ ਅਤੇ ਵੋਟਰ ਪੰਜੀਕਰਣ ਲਈ ਭਾਰਤ ਦੇ ਚੋਣ ਕਮਿਸ਼ਨ ਦੀ ਵੈੱਬਸਾਈਟ ੳਪਰ ਉਪਲਬਧ ਸਹੂਲਤ ਬਾਰੇ ਜਾਣਕਾਰੀ ਦਿੱਤੀ। ਸਵੀਪ ਟੀਮ ਦੇ ਮੋਹਿਤ ਕੌਸ਼ਲ ਨੇ ਵੋਟਰ ਹੈਲਪ ਲਾਈਨ ਨੰਬਰ 1950 ਦੀ ਜਾਣਕਾਰੀ ਦਿੱਤੀ। ਵਿਸ਼ਵ ਪੰਜਾਬੀ ਕੇਂਦਰ ਦੇ ਪ੍ਰੋ: ਭੀਮਇੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਇੱਕ ਹੋਰ ਸਮਾਗਮ ਵਿੱਚ ਸ਼ ਉਜਾਗਰ ਸਿੰਘ ਸਾਬਕਾ ਡੀ.ਪੀ.ਆਰ.ਓ. ਪਟਿਆਲਾ ਨੇ ਪ੍ਰੋਗਰਾਮ ਵਿਚ ਮੋਜੂਦ ਸ਼ਖ਼ਸੀਅਤਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੁਧਾਈ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਵੀਪ ਪਟਿਆਲਾ ਤੋਂ ਸਤਵੀਰ ਸਿੰਘ, ਬਰਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਅਵਤਾਰ ਸਿੰਘ ਵੀ ਮੌਜੂਦ ਰਹੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ