Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਮਹਿੰਗਾ ਸਮਾਨ ਬਰਾਮਦ

December 07, 2023 12:47 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ 'ਕੜਾ', ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ 'ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।



ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ