Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵਿਦੇਸ਼ ਜਾਣ ਸਮੇਂ ਹੋਈ ਧੋਖਾਧੜੀ ਦੀ ਸ਼ਿਕਾਇਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾਵੇ ਦਰਜ: ਪਰਨੀਤ ਸ਼ੇਰਗਿੱਲ

December 07, 2023 02:30 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਸਮੇਂ ਆਮ ਲੋਕਾਂ ਨਾਲ ਹੋ ਰਹੀ ਧੋਖਾਧੜ੍ਹੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਅਧੀਨ ਹੁਣ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਆਦਿ ਵਿੱਚ ਹੁੰਦੀ ਧੋਖਾਧੜ੍ਹੀ ਸਬੰਧੀ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਂਇੰਟ ਬਣਾਇਆ ਗਿਆ ਹੈ ਜਿਥੇ ਕਿ ਰਜਿਸਟਰ ਜਾਂ ਅਣ-ਰਜਿਸਟਰ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਵਿਦੇਸ਼ ਜਾਣ ਸਮੇਂ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਂਇੰਟ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 119 ਵਿੱਚ ਕਿਸੇ ਵੀ ਕੰਮ ਵਾਲੇ ਦਿਨ ਆਪਣੇ ਯੋਗ ਪਹਿਚਾਣ ਪੱਤਰ ਸਮੇਤ ਦਰਜ਼ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਇਹ ਇੱਕ ਵਧੀਆ ਉਪਰਾਲਾ ਹੈ ਜਿਸ ਤਹਿਤ ਵਿਦੇਸ਼ ਯਾਤਰਾ ਦੌਰਾਨ ਧੋਖਾਧੜ੍ਹੀ ਦੇ ਸ਼ਿਕਾਰ ਹੋਏ ਵਿਅਕਤੀ ਆਪਣੀ ਸ਼ਿਕਾਇਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸ਼ਿਕਾਇਤ ਦੀ 7 ਦਿਨਾਂ ਅੰਦਰ ਵੈਰੀਫਿਕੇਸ਼ਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕ ਬਿਨਾਂ ਲਾਇਸੈਂਸ, ਲਾਇਸੈਂਸ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਜਾਂ ਅਣ-ਰਜਿਸਟਰ ਏਜੰਟ ਬਾਰੇ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਜ਼ਿਲ੍ਹਾ ਪੁਲਿਸ ਨੂੰ ਤੁਰੰਤ ਸੂਚਨਾ ਦੇ ਸਕਦੇ ਹਨ। ਦੋਸ਼ੀ ਪਾਏ ਜਾਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਪੁਲਿਸ ਐਫ.ਆਈ.ਆਰ. ਦਰਜ਼ ਹੋਵੇਗੀ ਅਤੇ ਇਸ ਉਪਰੰਤ ਟਰੈਵਲ ਏਜੰਟ ਦੀ ਸੂਚਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਇਟ ਤੇ ਪਾ ਦਿੱਤੀ ਜਾਵੇਗੀ ਤਾਂ ਜੋ ਲੋਕ ਅਜਿਹੇ ਏਜੰਟਾਂ ਤੋਂ ਸੁਚੇਤ ਹੋ ਸਕਣ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨਾਲ ਵਿਦੇਸ਼ ਜਾਣ ਸਮੇਂ ਕੋਈ ਧੋਖਾਧੜੀ ਹੋਈ ਹੋਵੇ ਤਾਂ ਉਹ ਆਪਣੀ ਸ਼ਿਕਾਇਤ ਤੁਰੰਤ ਨੋਡਲ ਪੁਆਂਇੰਟ ਵਿਖੇ ਦਰਜ਼ ਕਰਵਾਉਣ ਤਾਂ ਜੋ ਸਬੰਧਤ ਏਜੰਟ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਹੈਲਪ ਲਾਇਨ ਨੰਬਰ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment