Sunday, November 02, 2025

Malwa

ਰਾਜੀਨਾਮੇ ਯੋਗ ਸਾਰੇ ਕੇਸਾਂ ਦੇ ਹੱਲ ਲਈ 09 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

December 07, 2023 05:22 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ 09 ਦਸੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰੇਕ ਪ੍ਰਕਾਰ ਦੇ ਰਾਜੀਨਾਮੇ ਯੋਗ ਕੇਸਾਂ ਦਾ ਫੈਸਲਾ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦੇ ਮੰਤਵ ਨਾਲ ਬੈਂਕ ਅਧਿਕਾਰੀ, ਬੀਮਾ ਅਧਿਕਾਰੀ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਸ੍ਰੀ ਅਰੁਣ ਗੁਪਤਾ ਨੇ ਅੱਗੇ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ। ਲੋਕ ਅਦਾਲਤ ਵਿੱਚ ਕੇਸ ਦਾ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।  

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ