Friday, September 19, 2025

Malwa

ਘਰੇਲੂ ਗੈਸ ਸਿਲੰਡਰ ਦੀ ਵਪਾਰਕ ਤੌਰ ਤੇ ਵਰਤੋਂ ਕਰਨ ਵਾਲਿਆਂ ਤੇ ਹੋਵੇਗੀ ਕਾਰਵਾਈ

December 07, 2023 05:41 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਸਰਹਿੰਦ ਦੇ ਏ.ਐਫ.ਐਸ.ਓ. ਸ਼੍ਰੀ ਕੇਵਲ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸਰਹਿੰਦ ਰੋਡ ਤੇ ਰੇਹੜੀਆਂ ਤੇ ਢਾਬਿਆਂ ਵਿੱਚ ਘਰੇਲੂ ਗੈਸ ਸਿਲੰਡਰ ਦੀ ਵਪਾਰਕ ਤੌਰ ਤੇ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 15 ਸਿਲੰਡਰ ਜਬਤ ਕੀਤੇ ਗਏ। ਇਸ ਟੀਮ ਵਿੱਚ ਵਿਭਾਗ ਦੇ ਇੰਸਪੈਕਟਰ ਕਰਮਜੀਤ ਸਿੰਘ, ਇੰਸਪੈਕਟਰ ਗੁਰਮੋਹਿਤ ਸਿੰਘ ਤੇ ਇੰਸਪੈਕਟਰ ਰਾਕੇਸ਼ ਕੁਮਾਰ ਸ਼ਾਮਲ ਸਨ।

            ਇਸ ਮੌਕੇ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਸਰਹਿੰਦ ਸ਼੍ਰੀ ਕੇਵਲ ਸਿੰਘ ਨੇ ਦੱਸਿਆ ਕਿ ਵਿਭਾਗ ਕੋਲ ਸ਼ਿਕਾਇਤਾਂ ਪੁੱਜੀਆਂ ਸਨ ਕਿ ਕਈ ਰੇਹੜੀਆਂ ਤੇ ਢਾਬਿਆਂ ਵਾਲਿਆਂ ਵੱਲੋਂ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਤੌਰ ਤੇ ਵਰਤੋਂ ਕੀਤੀ ਜਾ ਰਹੀ ਹੈ। ਜਿਸ ਨੂੰ ਵੇਖਦੇ ਹੋਏ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਰੇਹੜੀਆਂ ਤੇ ਢਾਬਿਆਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਕਿ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਤੌਰ ਤੇ ਵਰਤੋਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਬੰਧਤਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ