Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਪ੍ਰਨੀਤ ਕੌਰ ਨੇ ਟਰੇਨ 14525/26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ

December 07, 2023 06:36 PM
SehajTimes

ਦਿੱਲੀ : ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਉਠਾਇਆ। ਅੱਜ ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਬੋਲਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਸਪੀਕਰ ਸਾਹਿਬ, ਤੁਹਾਡੇ ਰਾਹੀਂ ਮੈਂ ਰੇਲਵੇ ਮੰਤਰਾਲੇ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਉੱਤਰੀ ਰੇਲਵੇ ਦੇ ਅਧਿਕਾਰੀਆਂ ਨੇ ਰੇਲ ਗੱਡੀ ਨੰਬਰ 14525/14526 ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ 3 ਮਹੀਨਿਆਂ ਲਈ ਧੁੰਦ ਵਾਲੇ ਮੌਸਮ ਦਾ ਹਵਾਲਾ ਦੇਕੇ ਬੰਦ ਕਰ ਦਿੱਤਾ ਹੈ, ਇਹ ਧਿਆਨ ਵਿੱਚ ਰੱਖੇ ਬਿਨਾਂ ਕਿ ਇਹ ਰੇਲਗੱਡੀ ਉੱਤਰੀ ਭਾਰਤ ਦੇ ਕੰਮਕਾਜੀ ਲੋਕਾਂ ਲਈ ਬਹੁਤ ਜ਼ਰੂਰੀ ਹੈ ਅਤੇ ਮਹੀਨਾਵਾਰ ਸੀਜ਼ਨ ਟਿਕਟ ਧਾਰਕਾਂ ਲਈ ਸਭ ਤੋਂ ਵੱਧ ਸੁਵਿਧਾਜਨਕ ਹੈ ਜੋ ਆਪਣੀ ਨੌਕਰੀ ਤੱਕ ਪਹੁੰਚਣ ਲਈ ਦੂਜੇ ਸ਼ਹਿਰਾਂ ਵਾਸਤੇ ਰੋਜ਼ਾਨਾ ਯਾਤਰਾ ਕਰਦੇ ਹਨ।"

ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਕੱਲੇ ਮੇਰੇ ਪਟਿਆਲਾ ਸੰਸਦੀ ਹਲਕੇ ਤੋਂ ਲਗਭਗ 1000 ਲੋਕ ਇਨ੍ਹਾਂ ਦੋਵਾਂ ਰੇਲਗੱਡੀਆਂ ਰਾਹੀਂ ਰੋਜ਼ਾਨਾ ਆਉਂਦੇ-ਜਾਂਦੇ ਹਨ ਅਤੇ ਇਹ ਇਕਲੌਤੀ ਮੇਲ ਟਰੇਨ ਹੈ ਜੋ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਤੱਕ ਸਵੇਰ ਤੋਂ ਦੇਰ ਸ਼ਾਮ ਤੱਕ ਚੱਲਦੀ ਹੈ।" ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।"

Have something to say? Post your comment