Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Articles

ਸੱਧੇਵਾਲ ਸਕੂਲ ਵਿੱਚ ਤੀਸਰੀ ਮਦਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

December 07, 2023 07:03 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ  , ਜਿਲ੍ਹਾ  ਰੂਪਨਗਰ ( ਪੰਜਾਬ ) ਵਿਖੇ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਕੂਲ ਵਿੱਚ ਤੀਸਰੀ ਮਦਰ - ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਰਜਨੀ ਧਰਮਾਣੀ ਵਲੋਂ ਵੱਖ - ਵੱਖ ਤਰ੍ਹਾਂ ਦੀਆਂ ਗਤੀਵਿਧੀਆਂ , ਸਵਾਗਤ ਗਤੀਵਿਧੀ ਆਦਿ ਹਾਜ਼ਰ ਮਾਤਾਵਾਂ ਨੂੰ ਕਰਵਾਈਆਂ ਗਈਆਂ ਅਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਇਹਨਾਂ ਛੋਟੀਆਂ - ਛੋਟੀਆਂ ਪਰ ਬੱਚਿਆਂ ਲਈ ਬਹੁਤ ਲਾਹੇਵੰਦ ਤੇ ਪ੍ਰਭਾਵਸ਼ਾਲੀ ਗਤੀਵਧੀਆਂ ਬਾਰੇ ਬੱਚਿਆਂ ਦੀਆਂ ਮਾਤਾਵਾਂ ਨੂੰ ਦੱਸਿਆ ਗਿਆ। ਇਸ ਤੋਂ ਇਲਾਵਾ ਮੈਡਮ ਰਜਨੀ ਧਰਮਾਣੀ ਨੇ ਜਮਾਤ ਪਹਿਲੀ , ਦੂਸਰੀ ਜਮਾਤ , ਐਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਦੇ ਅਧਿਕਾਰਾਂ , ਬੱਚਿਆਂ ਦੀ ਸੁਰੱਖਿਆ ਤੇ ਵਿਕਾਸ , ਪੋਸਕੋ ਐਕਟ , ਬੱਚਿਆਂ ਦੇ ਪ੍ਰੋਗਰਾਮਾਂ , ਚਾਇਲਡ ਕੇਅਰ ਨੰਬਰ 1098 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਕੂਲ ਵਿੱਚ ਪੜ੍ਹਦੇ ਸਮੁੱਚੇ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਪੂਰਨ ਵਿਸ਼ਵਾਸ ਵੀ ਦਿਵਾਇਆ। ਇਸ ਮੌਕੇ ਹਾਜ਼ਰ ਹੋਈਆਂ ਸਮੂਹ ਮਾਤਾਵਾਂ ਵੱਲੋਂ ਸਮੁੱਚੇ ਸਟਾਫ ਦੀ ਵਧੀਆ ਕਾਰਗੁਜ਼ਾਰੀ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ ਅਤੇ ਪ੍ਰਸ਼ੰਸਾ ਵੀ ਕੀਤੀ ਗਈ। ਇਸ ਮੌਕੇ ਸਕੂਲ ਮੁੱਖੀ ਮੈਡਮ ਰਜਨੀ ਧਰਮਾਣੀ , ਮੈਡਮ ਸ਼ਿਵਾਨੀ ਰਾਣਾ , ਆਸ਼ਾ ਦੇਵੀ , ਸਮੂਹ ਸਕੂਲ ਸਟਾਫ਼ , ਬੱਚਿਆਂ ਦੀਆਂ ਮਾਤਾਵਾਂ ਤੇ ਹੋਰ ਪਤਵੰਤੇ ਸੱਜਣ ਵੀ ਮੌਕੇ 'ਤੇ ਹਾਜ਼ਰ ਸਨ।

Have something to say? Post your comment