Tuesday, May 14, 2024

Chandigarh

ਕੋਟਕਪੂਰਾ ਗੋਲੀ ਕਾਂਡ : ਪੰਜਾਬ ਸਰਕਾਰ ਐਸ.ਆਈ.ਟੀ. SIT ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ :ਮੁੱਖ ਮੰਤਰੀ

April 11, 2021 10:54 AM
SehajTimes

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਕੇਸ Kotkapura Firing Case ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ Captain Amrinder Singh ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲੀਸ Punjab Police ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਸ੍ਰੀ ਚਮਕੌਰ ਸਾਹਿਬ Chamkaur Sahib ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ Shri Guru Gobind Singh Skill Institute ਦੀ ਉਸਾਰੀ ਸ਼ੁਰੂ

        ਇਸ ਸਬੰਧ ਵਿਚ ਮੀਡੀਆ ਰਿਪਰੋਟਾਂ ਉਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀ ਲੀਗਲ ਟੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਉਤੇ ਤੁਰੰਤ ਇਸ ਕੇਸ ਦੀ ਘੋਖ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਟੀਮ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਜੇਕਰ ਐਸ.ਆਈ.ਟੀ. ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਤਾਂ ਇਸ ਨੂੰ ਸਰਵ-ਉਚ ਅਦਾਲਤ ਵਿਚ ਚੁਣੌਤੀ ਦੇਣ ਲਈ ਕੇਸ ਤਿਆਰ ਕੀਤਾ ਜਾਵੇ।

        ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਸੀਨੀਅਰ ਵਕੀਲ ਸਿਧਾਰਥ ਲੂਥਰਾ ਦੀ ਅਗਵਾਈ ਵਾਲੀ ਸੂਬੇ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਵਿਚ ਪੂਰਨ ਭਰੋਸਾ ਹੈ ਜੋ ਇਸ ਕੇਸ ਵਿਚ ਹਾਈ ਕੋਰਟ ਵਿਚ ਪੇਸ਼ ਹੋਈ ਸੀ।

        ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਤੌਰ ਉਤੇ ਕਿੰਨਾ ਵੀ ਤਾਕਤਵਾਰ ਜਾਂ ਅਸਰ-ਰਸੂਖ ਵਾਲਾ ਹੋਵੇ। ਉਨ੍ਹਾਂ ਨੇ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਵਿਚ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਸਮੇਤ ਉਨ੍ਹਾਂ ਦੀ ਸਰਕਾਰ ਦੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਨਿਸ਼ਾਨ ਸਿੰਘ ਟੋਨੀ (Nishan Singh Toni) ਬਣੇ ਨਗਰ ਕੌਂਸਲ ਦੇ ਪ੍ਰਧਾਨ

        ਐਸ.ਆਈ.ਟੀ. ਦੇ ਮੁਖੀ ਕੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਵਿਚ ਹੁਣ ਤੱਕ ਕੀਤੀ ਗਈ ਜਾਂਚ ਵਿਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਯੋਗ ਅਤੇ ਤਜਰਬੇਕਾਰ ਅਧਿਕਾਰੀ ਹਨ ਜੋ ਵਿਸ਼ੇਸ਼ ਜਾਂਚ ਟੀਮ ਦੇ ਗਠਨ ਵੇਲੇ ਤੋਂ ਲੈ ਕੇ ਕੇਸ ਉਪਰ ਸ਼ਿੱਦਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਰ ਸਿੰਘ ਦੀ ਅਗਵਾਈ ਹੇਠ ਐਸ.ਆਈ.ਟੀ. ਵੱਲੋਂ ਪੂਰੀ ਤਰ੍ਹਾਂ ਨਿਰਪੱਖ ਅਤੇ ਪੱਖਪਾਤ ਰਹਿਤ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਪੜਾਅ ਉਤੇ ਅਧਿਕਾਰੀ ਬਦਲਣਾ ਜਾਂ ਨਵੇਂ ਸਿਰਿਓ ਐਸ.ਆਈ.ਟੀ. ਦਾ ਗਠਨ ਕਰਨਾ ਮਨਜੂਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਬਹੁਕ ਅੱਗੇ ਵਧ ਚੁੱਕੀ ਹੈ ਅਤੇ ਬਰਗਾੜੀ ਦੀ ਬੇਅਦਬੀ ਘਟਨਾ ਤੋਂ ਬਾਅਦ ਵਾਪਰੀ ਸਾਲ 2015 ਦੀ ਘਟਨਾ ਦੇ ਕੇਸ ਵਿਚ ਸਬੰਧਤ ਵਿਅਕਤੀਆਂ ਖਿਲਾਫ ਚਾਰ ਚਲਾਨ ਪਹਿਲਾਂ ਹੀ ਦਾਇਰ ਕੀਤੇ ਜਾ ਚੁੱਕੇ ਹਨ ਅਤੇ ਅੰਤਿਮ ਰਿਪੋਰਟਾਂ ਵੀ ਸੈਸ਼ਨ ਅਦਾਲਤ ਵਿਚ ਸੁਣਵਾਈ ਲਈ ਦਾਇਰ ਕੀਤੀਆਂ ਗਈਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਖੜ੍ਹੀ ਫਸਲ ਨੂੰ ਲੱਗੀ ਅੱਗ, ਸੱਤ ਕਿੱਲੇ ਕਣਕ ਸੜ ਕੇ ਹੋਈ ਸੁਆਹ

ਮੁੱਖ ਮੰਤਰੀ ਨੇ ਅਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਘਟੀਆ ਰਾਜਨੀਤੀ ਦੀ ਖੇਡ ਜਾਰੀ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਵੀ ਨਿੰਦਾ ਕੀਤੀ। ਉਨ੍ਹਾਂ ਬਾਦਲਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਅਣਉਚਿਤ ਅਤੇ ਬੇਬੁਨਿਆਦ ਕਹਿ ਕੇ ਰੱਦ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਅਜਿਹੇ ਘਟੀਆ ਹੱਥਕੰਡੇ ਵਰਤ ਕੇ ਤੰਗ ਕਰਨਾ ਹੁੰਦਾ ਤਾਂ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਅਜਿਹਾ ਕਰ ਦਿੱਤਾ ਹੁੰਦਾ ਅਤੇ ਹਾਲੇ ਤੱਕ ਉਨ੍ਹਾਂ ਨੂੰ ਬਖ਼ਸ਼ਿਆ ਨਾ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਮੈਂ ਅਤੇ ਮੇਰੀ ਪਾਰਟੀ ਨਿਰਪੱਖ ਢੰਗ ਨਾਲ ਮੁਕੱਦਮਾ ਚਲਾਉਣ ਵਿੱਚ ਯਕੀਨ ਰੱਖਦੇ ਹਾਂ ਤਾਂ ਹੀ ਪੰਜਾਬ ਵਿਚ ਹਰ ਵਿਰੋਧੀ ਪਾਰਟੀ ਅਤੇ ਨੇਤਾ ਬਿਨਾਂ ਕਿਸੇ ਡਰ ਤੋਂ ਮੇਰੀ ਸਰਕਾਰ ਦੀ ਅਲੋਚਨਾ ਕਰ ਰਹੇ ਹਨ।

ਸੁਖਬੀਰ ਵੱਲੋਂ ਰਾਜਨੀਤਿਕ ਜਾਂਚ ਵਿਚ ਚਾਰ ਸਾਲ ਬਰਬਾਦ ਕਰਨ ਦੇ ਲਾਏ ਦੋਸ਼ਾਂ `ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ, ਜਿਸਦਾ ਕਿ ਅਕਾਲੀ ਹਿੱਸਾ ਰਹੇ ਹਨ, ਜੋ ਸ਼ੋ੍ਰਮਣੀ ਅਕਾਲੀ ਦਲ ਦੇ ਇਸ਼ਾਰੇ ਦੇ ਸੀ.ਬੀ.ਆਈ. ਜ਼ਰੀਏ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹ ਰਹੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਇਸ ਮਾਮਲੇ `ਤੇ ਲੋਕਾਂ ਦੀਆਂ ਭਾਵਨਾਵਾਂ `ਤੇ ਨਾਲ ਖੇਡ ਰਹੇ ਹਨ ਜਿਵੇਂ ਕਿ ਉਹ ਕਿਸਾਨ ਅੰਦੋਲਨ ਸਮੇਤ ਪੰਜਾਬ ਦੇ ਹਿੱਤਾਂ ਦੇ ਹਰ ਵੱਡੇ ਮੁੱਦੇ `ਤੇ ਕਰਦੇ ਆ ਰਹੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਧਰਮਸ਼ਾਲਾ 'ਚ ਚੱਲ ਰਹੇ ਸਕੂਲ ਨੂੰ ਡੇਢ ਸੌ ਸਾਲ ਬਾਅਦ ਹੋਈ ਸਕੂਲ ਬਿਲਡਿੰਗ ਨਸੀਬ

ਕੈਪਟਨ ਅਮਰਿੰਦਰ ਨੇ ਕਿਹਾ, “ਅਸੀਂ ਨੈਤਿਕ ਤੌਰ `ਤੇ ਇਹ ਯਕੀਨੀ ਬਣਾਉਣ ਲਈ ਪਾਬੰਦ ਹਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ ਅਤੇ ਇੰਨੇ ਸਾਲਾਂ ਦੌਰਾਨ ਇਨਸਾਫ਼ ਦੀ ਉਡੀਕ ਕਰ ਰਹੇ ਮਾਸੂਮ ਪਰਿਵਾਰਾਂ ਨੂੰ ਇਸ ਕੇਸ ਵਿੱਚ ਅੰਤਿਮ ਫੈਸਲਾ ਮਿਲੇ।ਉਨ੍ਹਾਂ ਕਿਹਾ ਕਿ ਇਸ ਪੂਰੀ ਕਾਰਵਾਈ ਵਿੱਚ ਕਿਸੇ ਨੂੰ ਦਖ਼ਲ ਦੇਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Have something to say? Post your comment

 

More in Chandigarh

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ