Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

December 07, 2023 07:14 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ।


ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ 'ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ