Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

December 07, 2023 07:26 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।


ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਜਾਰੀ :


ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਅੇਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ।  ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ