Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

December 07, 2023 07:40 PM
SehajTimes

ਚੰਡੀਗੜ੍ਹ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ। ਸ੍ਰੀ ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।



ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ।

 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ। ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ