Wednesday, December 17, 2025

Malwa

ਝੰਡਾ ਦਿਵਸ ਮੌਕੇ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਚੇਤਨ ਸਿੰਘ ਜੌੜਾਮਾਜਰਾ

December 08, 2023 01:14 PM
SehajTimes
ਪਟਿਆਲਾ: ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਮਨਾਏ ਗਏ 'ਹਥਿਆਰਬੰਦ ਸੈਨਾਵਾਂ ਝੰਡਾ ਦਿਵਸ' ਮੌਕੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਦੋ ਸੈਨਿਕ ਪਰਿਵਾਰਾਂ ਦਾ ਸਨਮਾਨ ਕਰਦਿਆਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਗੁਰਪ੍ਰੀਤ ਸਿੰਘ ਬਣਾਂਵਾਲੀ, ਇੰਦਰਜੀਤ ਕੌਰ ਮਾਨ ਤੇ ਰੁਪਿੰਦਰ ਸਿੰਘ ਹੈਪੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਮੌਜੂਦਾ ਤੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਆਸ਼ਰਿਤਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸਤਾ ਲਈ ਆਪਣੀ ਜਿੰਦਗੀ ਵਾਰਨ ਵਾਲੇ ਆਪਣੇ ਸੂਰਬੀਰ ਸੈਨਿਕਾਂ 'ਤੇ ਸਾਨੂੰ ਮਾਣ ਹੈ। ਜੌੜਾਮਾਜਰਾ ਨੇ ਕਿਹਾ ਕਿ ਝੰਡਾ ਦਿਵਸ ਸਾਡੇ ਮਨਾਂ ਅੰਦਰ ਵੀ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦਾ ਹੈ।
 
 
 ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਬਲਬੀਰ ਸਿੰਘ, ਸੁਰਜੀਤ ਸਿੰਘ ਫੌਜੀ, ਆਪ ਦੀ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਰੱਖਿਆ ਸੇਵਾਵਾਂ ਭਲਾਈ ਦੇ ਡਿਪਟੀ ਡਾਇਰੈਕਟਰ ਕਮਾਂਡਰ (ਰਿਟਾ) ਬਲਜਿੰਦਰ ਵਿਰਕ, ਸੈਨਿਕ ਭਲਾਈ ਆਰਗੇਨਾਈਜ਼ਰ ਆਨਰੇਰੀ ਕੈਪਟਨ ਪੱਪੀ ਸਿੰਘ, ਸੈਨਿਕ ਭਲਾਈ ਦਫ਼ਤਰ ਦੇ ਸੁਪਰਡੈਂਟ ਪਰਮਜੀਤ ਸਿੰਘ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment