Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ 'ਤੇ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ :ਚੇਤਨ ਸਿੰਘ ਜੌੜਾਮਾਜਰਾ

December 08, 2023 03:54 PM
SehajTimes
ਚੰਡੀਗੜ੍ਹ : ਪੰਜਾਬ ਭਰ 'ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਵਿਖੇ ਸਮਾਪਤੀ ਸਮਾਰੋਹ ਦੌਰਾਨ ਫ਼ਲੈਗ-ਇਨ ਕੀਤਾ ਗਿਆ। ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਦੇਸ਼ ਵਿੱਚ ਇੱਕ ਨਿਵੇਕਲੀ ਪਹਿਲ ਕਰਦਿਆਂ ਇਹ ਸਾਈਕਲ ਰੈਲੀ ਉਲੀਕੀ ਤਾਂ ਜੋ ਫ਼ਲੈਗ ਡੇਅ ਫ਼ੰਡ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਉਣ ਸਣੇ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ 'ਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਝੰਡਾ ਡੇਅ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।
 
 
ਦੱਸੇ ਦੇਈਏ ਕਿ ਇੱਕ ਮਹੀਨਾ ਪਹਿਲਾਂ ਇਸ ਸਾਈਕਲ ਰੈਲੀ ਦੀ ਸ਼ੁਰੂਆਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਤੋਂ ਕੀਤੀ ਗਈ ਸੀ, ਜੋ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਸਵੇਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਹਾਲੀ ਤੋਂ ਚੱਲ ਕੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਪਹੁੰਚੀ। ਰੈਲੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਾਈਕਲਿੰਗ ਟੀਮਾਂ ਨੇ ਕੁੱਲ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਤਕਰੀਬਨ 435 ਸਾਈਕਲਿਸਟਾਂ ਨੇ ਭਾਗ ਲਿਆ। ਇਸ ਦੌਰਾਨ ਵਿਭਾਗ ਵੱਲੋਂ 212 ਲੋੜਵੰਦ ਸੈਨਿਕਾਂ ਨੂੰ ਕਰੀਬ 17 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ। ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ।
 
ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ, ਸ੍ਰੀਮਤੀ ਜਗਮੀਤ ਗਰੇਵਾਲ ਪਤਨੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਸੈਨਾ ਮੈਡਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਚੰਡੀਗੜ੍ਹ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਡਾ.  ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ