Monday, June 16, 2025

Malwa

ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਚੇਅਰਮੈਨ ਜੇ ਪੀ ਸਿੰਘ ਦਾ ਕੀਤਾ ਸਨਮਾਨ

December 08, 2023 05:29 PM
Arvinder Singh

ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਲਿਸਟਾਂ ਜਾਰੀ ਹੋਈਆਂ। ਜਿੰਨ੍ਹਾ ਵਿੱਚ ਵੱਡੇ ਘਰਾਣਿਆਂ ਦੇ ਨਹੀ ਬਲਕਿ ਆਮ ਘਰਾਂ ਦੇ ਧੀ ਪੁੱਤ ਸਨ। ਜਿਸ ਤੇ ਸਾਰੇ ਪਾਰਟੀ ਵਰਕਰ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਹ ਪ੍ਰਗਟਾਵਾ ਸੂਬਾ ਸਕੱਤਰ ਪੰਜਾਬ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਚੇਅਰਮੈਨ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਜੇ ਪੀ ਸਿੰਘ ਨੂੰ ਸਨਮਾਨ ਕਰਨ ਮੌਕੇ ਕੀਤਾ। ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਗੱਲਬਾਤ ਦੌਰਾਨ ਕਿਹਾ ਕਿ ਆਪ ਪਾਰਟੀ ਵਲੋਂ ਨਿੱਤ ਨਵੇਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਜਿਸ ਨਾਲ ਆਮ ਲੋਕਾਂ ਦਾ ਵਿਸ਼ਵਾਸ ਅੱਗੇ ਨਾਲੋਂ ਹੋਰ ਪੱਕਾ ਹੋਇਆ ਹੈ। ਉਨ੍ਹਾ ਕਿਹਾ ਕਿ 70 ਸਾਲ ਤੋਂ ਕਾਬਜ ਸਰਕਾਰਾਂ ਹਮੇਸ਼ਾ ਆਪਣੇ ਰਿਸ਼ਤੇਦਾਰਾਂ ਤੇ ਧੀਆਂ ਪੁੱਤਰਾਂ ਨੂੰ ਅਹੁਦੇਦਾਰੀਆਂ ਵੰਡਦੀਆਂ ਰਹੀਆਂ ਹਨ। ਪਰ ਆਪ ਪਾਰਟੀ ਆਮ ਲੋਕਾਂ ਵਿੱਚੋ ਅਤੇ ਮਿਹਨਤੀ ਵਰਕਰਾਂ ਵਿਚੋਂ ਹੀ ਅਹਿਮ ਜ਼ਿੰਮੇਵਾਰੀਆਂ ਨਿਵਾਜਦੀ ਰਹੀ ਹੈ। ਜਿਸ ਕਾਰਣ ਪਾਰਟੀ ਦਾ ਗ੍ਰਾਫ ਪਹਿਲਾਂ ਨਾਲੋਂ ਕਿਤੇ ਦੁੱਗਣਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਬਾਂਗੜ, ਵਿਕਰਮ ਕੌੜਾ, ਹਰਪਿੰਦਰ ਸਿੰਘ ਚੀਮਾਂ, ਰਾਜਾ ਧੰਜੂ, ਲਾਲੀ ਰਹਿਲ, ਗੁਰਵਿੰਦਰਪਾਲ ਸਿੰਘ ਅਦਾਲਤੀਵਾਲਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Have something to say? Post your comment

 

More in Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ