Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਿੰਡ ਆਦਮਪਾਲ ਰੋਡ ਨੇੜਿਓਂ ਹੱਡਾਰੋੜੀ ਚੁਕਣ ਅਤੇ ਡਰੇਨ ਪੁਲ ’ਤੇ ਰੇਲਿੰਗ ਲਗਾਉਣ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ

December 08, 2023 08:34 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸਮੂਹ ਕਿਰਤੀ ਕਿਸਾਨ ਯੂਨੀਅਨ ਤਹਿਸੀਲ ਵਾ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਪਿੰਡ ਆਦਮਪਾਲ ਦੀ ਪੰਚਾਇਤ ਦੇ ਨਾਲ ਇਕ ਦਰਜਨ ਦੇ ਕਰੀਬ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਇੱਕ ਮਤਾ ਪਾ ਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਪ੍ਰਧਾਨ ਜਹਾਂਗੀਰ ਨੇ ਦੱਸਿਆ ਕਿ ਮਾਲੇਰਕੋਟਲੇ ਤੋਂ ਬਰਨਾਲਾ ਜਾਣ ਵਾਸਤੇ ਸਭ ਤੋਂ ਨੇੜੇ ਅਤੇ ਵਧੀਆ ਰਸਤਾ ਹੋਣ ਕਾਰਨ ਆਵਾਜਾਈ ਬਣੀ ਰਹਿੰਦੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਾਲੇਰਕੋਟਲਾ ਪੁਲਿਸ ਨੇ ਵਿਪਨ ਤਾਰਾ ਨੂੰ 9 ਲੱਖ ਦੇ ਚੋਰੀ ਦੇ ਸਮਾਨ ਸਣੇ ਦਬੋਚਿਆ

ਮਾਲੇਰਕੋਟਲਾ ਸ਼ਹਿਰ ਤੋਂ ਪਿੰਡ ਆਦਮਪਾਲ ਨੂੰ ਜਾਂਦੀ ਮੇਨ ਸੜਕ ’ਤੇ ਬਣੇ ਡਰੇਨ ਦੀ ਪਟੜੀ ਦੇ ਬਿਲਕੁਲ ਸੜਕ ਦੇ ਨਾਲ ਹੀ ਮੁਰਦਾ ਪਸ਼ੂਆਂ ਦੀ ਹੱਡਾਰੋੜੀ ਬਣਾ ਰੱਖੀ ਹੈ ਅਤੇ ਮਰੇ ਹੋਏ ਪਸ਼ੂਆਂ ਦੀ ਬਦਬੂ ਨਾਲ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਤਾਂ ਬਹੁਤ ਮੁਸ਼ਕਿਲ ਤਾਂ ਆਉਂਦੀ ਹੀ ਹੈ ਪਰ ਮਰੇ ਹੋਏ ਪਸ਼ੂਆਂ ਦੀ ਬਦਬੂ ਹਵਾ ਦੇ ਰੁੱਖ ਨਾਲ ਬਹੁਤ ਦੂਰ ਤੱਕ ਫੈਲਣ ਨਾਲ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਾਹ ਲੈਣ ਵਿੱਚ ਬੜੀ ਮੁਸ਼ਕਿਲ ਆਉਂਦੀ ਹੈ। ਇਸ ਹੱਡਾ ਰੋੜੀ ਨਾਲ ਬਿਮਾਰੀ ਫੈਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਹੋਰ ਤਾਂ ਹੋਰ ਇਸ ਦੇ ਨਾਲ ਹੀ ਇਕ ਛੋਟੇ ਬੱਚਿਆਂ ਦਾ ਸਕੂਲ ਵੀ ਹੈ ਜਿੱਥੇ ਅਨੇਕਾਂ ਪੜ੍ਹਨ ਵਾਲੇ ਬੱਚਿਆਂ ਨੂੰ ਬਦਬੂ ਦੀ ਪ੍ਰੇਸ਼ਾਨੀ ਕਾਰਨ ਬੱਚਿਆਂ ਨੂੰ ਬਿਮਾਰੀ ਫੈਲਣ ਦਾ ਖਤਰਾ ਹੈ। ਇਸ ਦੇ ਨਾਲ ਇਸ ਰਸਤੇ ਤੇ ਬਣਿਆ ਡਰੇਨ ਦਾ ਪੁਲ ਜਿਸ ਦੇ ਆਲੇ ਦੁਆਲੇ ਕੋਈ ਰੇਲਿੰਗ ਨਾ ਲੱਗੀ ਹੋਣ ਕਾਰਨ ਪਿਛਲੇ ਦਿਨਾਂ ’ਚ ਠੰਢ ਦੇ ਮੌਸਮ ਵਿੱਚ ਧੁੰਦ ਕਾਰਨ ਵਾਹਨ ਸਮੇਤ ਡਰੇਨ ਵਿੱਚ ਡਿੱਗਣ ਦੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੀਨੀਅਰ ਪੈਨਸ਼ਨਰਜ਼ ਦਾ ਸਨਮਾਨ

ਕੁੱਝ ਸਮਾਂ ਪਹਿਲਾਂ ਇਕ ਮੋਟਰ ਸਾਇਕਲ ਸਵਾਰ ਨੌਜਵਾਨ ਇਸੇ ਡਰੇਨ ਕਿਨਾਰੇ ਬਣਾਏ ਸੀਵਰੇਜ ਟੋਏ ਵਿਚ ਆਪਣੀ ਜਾਨ ਗੁਆ ਚੁੱਕਿਆ ਹੈ। ਕਿਸਾਨ ਆਗੂਆਂ ਨੇ ਇਸ ਰਾਹ ਤੋਂ ਹੱਡਾਰੋੜੀ ਹਟਵਾਉਣ ਅਤੇ ਲੋਕਾਂ ਦੀ ਸੇਫਟੀ ਲਈ ਡਰੇਨ ਦਾ ਢੁੱਕਵਾਂ ਹੱਲ ਕੱਢਣ ਦੀ ਮੰਗ ਕੀਤੀ ਹੈ। ਇਸ ਕਿਸਾਨ ਵਫਦ ਵਿਚ ਹੋਰਨਾਂ ਤੋਂ ਇਲਾਵਾ ਬਲਾਕ ਮਲੇਰਕੋਟਲਾ ਦੇ ਪ੍ਰਧਾਨ ਮਾਨ ਸਿੰਘ ਸੱਦੋਪੁਰ, ਜਿਲ੍ਹਾ ਆਗੂ ਚਮਕੌਰ ਸਿੰਘ ਹਥਨ, ਇਕਾਈ ਪ੍ਰਧਾਨ ਸਮਸ਼ੇਰ ਸਿੰਘ ਗਿੱਲ ਆਦਮਪਾਲ, ਅਵਤਾਰ ਸਿੰਘ ਇਕਾਈ ਪ੍ਰਧਾਨ,ਮੁਹੰਮਦ ਸਲੀਮ ਖਜ਼ਾਨਚੀ ਅਤੇ ਸੈਕਟਰੀ ਹਰਿੰਦਰ ਸਿੰਘ ਫੈਜ਼ਗੜ੍ਹ ਤੋਂ ਇਲਾਵਾ ਕਈ ਪਿੰਡਾਂ ਦੇ ਆਗੂ ਹਾਜ਼ਰ ਸਨ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ