Wednesday, September 17, 2025

Malwa

ਮੁੱਖ ਮੰਤਰੀ ਨੇ ਰੱਖੇ ਫ਼ਰੀਦਕੋਟ ਵਿੱਚ 55.80 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ

December 08, 2023 09:05 PM
SehajTimes

ਫ਼ਰੀਦਕੋਟ : ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ ਤਕਰੀਬਨ 55.80 ਕਰੋੜ ਰੁਪਏ ਦੇ ਅਹਿਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਜ਼ਿਲ੍ਹੇ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਐਮ.ਪੀ.ਐਸ. ਸਮੇਤ 14 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਇਸ ਐਸ.ਟੀ.ਪੀ. ਤੇ ਐਮ.ਪੀ.ਐਸ. ਉਤੇ 25.71 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਫ਼ਰੀਦਕੋਟ ਸ਼ਹਿਰ ਵਿੱਚ  ਜਲ ਸਪਲਾਈ ਸਕੀਮ ਦੇ ਵਾਧੇ ਲਈ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਾਲੇਰਕੋਟਲਾ ਪੁਲਿਸ ਨੇ ਵਿਪਨ ਤਾਰਾ ਨੂੰ 9 ਲੱਖ ਦੇ ਚੋਰੀ ਦੇ ਸਮਾਨ ਸਣੇ ਦਬੋਚਿਆ

     ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਵਿੱਚ ਮਦਦ ਮਿਲੇਗੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਬਲਾਕ-3 (ਖ਼ਜ਼ਾਨਾ ਬਲਾਕ) ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ ਪਹਿਲਾਂ ਹੀ 9.71 ਕਰੋੜ ਰੁਪਏ ਰੱਖੇ ਹੋਏ ਹਨ ਅਤੇ ਪ੍ਰਾਜੈਕਟ ਮੁਤਾਬਕ ਇਸ ਇਮਾਰਤ ਵਿੱਚ 21 ਵਿਭਾਗਾਂ ਦੇ ਦਫ਼ਤਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜੈਤੋਂ ਤੇ ਕੋਟਕਪੁਰਾ ਹਲਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਫ਼ਰੀਦਕੋਟ-ਫਿਰੋਜ਼ਪੁਰ ਸੜਕ ਤੋਂ ਪੱਖੀ ਕਲਾਂ-ਪਹਿਲੂਵਾਲਾ ਖਵਾਜਾ ਖੜਕ ਸੜਕ ਤੱਕ 15.925 ਕਿਲੋਮੀਟਰ ਸੜਕ ਦੇ ਨਿਰਮਾਣ, ਚੌੜਾ ਕਰਨ ਤੇ ਮਜ਼ਬੂਤ ਕਰਨ ਲਈ  ਵੀ ਨੀਂਹ ਪੱਥਰ ਰੱਖਿਆ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਚੇਅਰਮੈਨ ਜੇ ਪੀ ਸਿੰਘ ਦਾ ਕੀਤਾ ਸਨਮਾਨ



     ਮੁੱਖ ਮੰਤਰੀ ਨੇ ਕਿਹਾ ਕਿ 12.01 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੱਖੀ ਕਲਾਂ, ਪਹਿਲੂਵਾਲਾ, ਖਵਾਜਾ ਖੜਕ, ਮੱਲੇਵਾਲ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਤੇ ਇਲਾਕੇ ਵਿੱਚ ਆਵਾਜਾਈ ਦੀ ਸਮੱਸਿਆ ਦਾ ਹੱਲ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਅਗਸਤ 2024 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ, ਜਿਸ ਨਾਲ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਨੇ ਨੇੜਲੇ ਭਵਿੱਖ ਵਿੱਚ ਫ਼ਰੀਦਕੋਟ ਲਈ 144.35 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ  ਸ਼ੁਰੂ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ 8.99 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, 3.82 ਕਰੋੜ ਰੁਪਏ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦੀ ਉਸਾਰੀ, 4.30 ਕਰੋੜ ਰੁਪਏ ਦੀ ਲਾਗਤ ਨਾਲ ਜੰਡ ਸਾਹਿਬ ਵਿੱਚ ਪੀ.ਐਚ.ਸੀ ਦੀ ਉਸਾਰੀ ਅਤੇ  62.29 ਕਰੋੜ ਰੁਪਏ ਦੀ ਲਾਗਤ ਨਾਲ ਫਰੀਦਕੋਟ-ਦੀਪ ਸਿੰਘ ਵਾਲਾ ਤੋਂ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇਅ ਤੱਕ ਬਾਈਪਾਸ ਦਾ ਨਿਰਮਾਣ। ਇਸੇ ਤਰ੍ਹਾਂ ਸਰਕਾਰੀ ਬਰਜਿੰਦਰਾ ਕਾਲਜ ਵਿੱਚ ਮਲਟੀਪਰਪਜ਼ ਆਡੀਟੋਰੀਅਮ ਦੀ ਉਸਾਰੀ ’ਤੇ 4.42 ਰੁਪਏ, ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 1.58 ਕਰੋੜ ਰੁਪਏ, ਕੋਟਕਪੂਰਾ ਤੋਂ ਫਰੀਦਕੋਟ ਰਾਜਸਥਾਨ ਫੀਡਰ ਨਹਿਰ ’ਤੇ ਸਟੀਲ ਪੁਲ ਦੀ ਉਸਾਰੀ ’ਤੇ 20.54 ਕਰੋੜ ਰੁਪਏ, ਫਰੀਦਕੋਟ ਤੋਂ ਕੋਟਕਪੂਰਾ ਸਰਹਿੰਦ ਫੀਡਰ ਨਹਿਰ, ਪਿੰਡ ਮਚਾਕੀ ਮੱਲ ਸਿੰਘ ਵਿਖੇ ਸਟੀਲ ਪੁਲ ਦੇ ਨਿਰਮਾਣ ’ਤੇ 15.64 ਕਰੋੜ ਰੁਪਏ ਅਤੇ ਫਰੀਦਕੋਟ ਤੋਂ ਮੁੱਦਕੀ ਰਾਜਸਥਾਨ ਫੀਡਰ ਅਤੇ ਤਲਵੰਡੀ ਤੋਂ ਫਰੀਦਕੋਟ ਸਰਹਿੰਦ ਨਹਿਰ ’ਤੇ ਸਟੀਲ ਬ੍ਰਿਜ ਦੀ ਉਸਾਰੀ ’ਤੇ 22.77 ਕਰੋੜ ਰੁਪਏ ਖਰਚ ਕੀਤੇ ਜਾਣਗੇ । ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ  ਕਿ ਇਹ ਪ੍ਰੋਜੈਕਟ ਫਰੀਦਕੋਟ ਜ਼ਿਲ੍ਹੇ ਦੇ ਵਿਆਪਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ 'ਤੇ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ :ਚੇਤਨ ਸਿੰਘ ਜੌੜਾਮਾਜਰਾ

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ