Friday, May 17, 2024

Chandigarh

ਮੋਹਾਲੀ ’ਚ ਖੁੰਬਾਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ

December 08, 2023 09:31 PM
SehajTimes

ਐਸ.ਏ.ਐਸ.ਨਗਰ :  ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ(ਆਈ.ਏ.ਐਸ.) ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੁੰਬਾਂ ਦੀ ਕਾਸ਼ਤ ਪ੍ਰਤੀ  ਕਿਸਾਨਾਂ ਨੂੰ ਉਤਸ਼ਾਹਿਤ ਕਰਨ  ਲਈ  (ਆਤਮਾ ਸਕੀਮ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਅਤੇ ਬਾਗਬਾਨੀ ਵਿਭਾਗ ਮੋਹਾਲੀ  ਦੁਆਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਸਾਂਝੇ ਪੱਧਰ ਤੇ ਖੁੰਬਾਂ ਦੀ ਕਾਸ਼ਤ ਲਈ ਸੱਤ ਦਿਨਾਂ ਟ੍ਰੇਨਿੰਗ ਲਗਾਈ ਗਈ। ਜਿਸ ਵਿੱਚ  ਡਾ.ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਹਾਲੀ ਅਤੇ ਡਾ. ਬਲਬੀਰ ਸਿੰਘ ਖੱਦਾ ਡਿਪਟੀ ਡਾਇਰੈਕਟਰ ਕੇ.ਵੀ.ਕੇ, ਮੋਹਾਲੀ ਵੱਲੋ 25 ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ ਗਿਆ । ਡਾ. ਜਗਦੀਸ਼ ਸਿੰਘ ਕਾਹਮਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਵੱਲੋਂ ਖੁੰਬਾਂ ਦੇ ਕਿੱਤੇ ਲਈ ਸਬਸੀਡੀ ਲੈਣ ਲਈ ਵਿਸਥਾਰ ਵਿੱਚ ਦੱਸਿਆ।  ਡਾ. ਹਰਮੀਤ ਕੌਰ ਅਤੇ ਡਾ. ਨਵਜੋਤ ਸਿੰਘ ਨੇ ਕਿਸਾਨਾ ਨੂੰ ਕਾਸ਼ਤ ਕੀਤੀਆਂ ਜਾਣ ਵਾਲੀਆ  ਵੱਖ ਵੱਖ ਖੁੰਬਾ ਦੀ  ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਸੋਨਿਕਾ ਸ਼ਰਮਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵਿਟਾਮਿਨ-ਡੀ ਯੁਕਤ ਖੁੰਬ ਪਾਉਡਰ  ਦੇ ਫਾਇਦਿਆ ਉਤੇ ਚਾਣਨਾਂ ਪਾਇਆ। ਸ਼੍ਰੀਮਤੀ ਸ਼ਿਖਾ ਸਿੰਗਲਾ, ਡੀ.ਪੀ.ਡੀ (ਆਤਮਾ) ਨੇ ਕਿਸਾਨਾਂ ਨੂੰ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤਰ੍ਹਾਂ ਦੀਆ ਹੋਰ ਟ੍ਰੇਨਿੰਗ ਕਰਵਾਉਣ ਦਾ ਆਸਵਾਸ਼ਨ  ਦਿੱਤਾ ਗਿਆ। ਡਾ. ਪਾਰੁਲ ਗੁਪਤਾ ਨੇ ਸਿਖਿਆਰਥੀਆਂ ਨੂੰ ਖੁੰਬਾ ਦੇ ਮੁੱਲ ਵਰਧਕ ਉਤਪਾਦ ਅਤੇ ਉਹਨਾਂ ਨੂੰ ਬਣਾਉਣ ਦੇ ਢੰਗ ਬਾਰੇ ਦੱਸਿਆ। ਡਾ. ਸੁਨੀਸ਼  ਸ਼ਰਮਾ ਨੇ ਲਾਭਦਾਇਕ ਅਤੇ ਜਹਿਰੀਲੀਆ ਖੁੰਬਾਂ ਦੀ ਪਛਾਣ ਬਾਰੇ ਦੱਸਿਆ।
     ਇਸ ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ‘ਐਕਸਪੋਜਰ ਵਿਜਟ’ ਕਰਵਾਈ ਗਈ ਅਤੇ ਪਿੰਡ ਅੰਬਛੱਪਾ ਬਲਾਕ ਡੇਰਾਬਸੀ ਵਿਖੇ ਹਰਦੀਪ ਸਿੰਘ ਦੇ ਫਾਰਮ ਤੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਲਈ  ਖਾਦ ਤਿਆਰ ਕਰਨ ਤੋਂ ਲੈ ਕੇ ਮੰਡੀਕਰਨ ਤੱਕ ਸੰਖੇਪ ਜਾਣਕਾਰੀ ਦਿੱਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਦਿੱਤੇ ਗਏ,  ਜਿਸ ਦੇ ਆਧਾਰ ਤੇ ਖੁੰਬਾਂ ਦੀ ਕਾਸ਼ਤ/ਵਿਸਥਾਰ ਲਈ ਸਬਸਿਡੀ ਮਿਲ ਸਕਦੀ ਹੈ। ਕਿਸਾਨਾਂ ਵੱਲੋਂ ਸਾਂਝੇ  ਕੀਤੇ ਗਏ ਵਿਚਾਰਾਂ ਅਨੁਸਾਰ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਦੇਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

     

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ