Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ

December 09, 2023 11:37 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ  ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ  ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ।
 
ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ। 

Have something to say? Post your comment

 

More in Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ