Saturday, December 13, 2025

Chandigarh

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

December 11, 2023 01:38 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।
 
 
ਸ. ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।
 
 
ਉਨਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਸ. ਸੰਧਵਾਂ ਨੇ ਕਿਹਾ ਕਿ ਇਸ ਤਰੀਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ