Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ

December 11, 2023 01:44 PM
SehajTimes
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਦੇ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਨਾਲ, ਇਸ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 145 ਕੈਡਿਟ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਏ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੁੱਲ 42 ਕੈਡਿਟ ਭਰਤੀ ਹੋਏ ਹਨ।  ਉਨ੍ਹਾਂ ਨੇ ਇਨ੍ਹਾਂ ਕੈਡਿਟਾਂ ਨੂੰ ਬਿਹਤਰ ਸੇਵਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਸੰਸਥਾ ਦੇ "ਨਿਸਚੈ ਕਰਿ ਅਪੁਨੀ ਜੀਤ ਕਰੋਂ" ਦੇ ਮਨੋਰਥ 'ਤੇ ਚੱਲਦਿਆਂ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ।
 
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਨਵੇਂ ਕੋਰਸ ਲਈ ਅਰਜ਼ੀਆਂ ਦੀ ਮੰਗ
 
ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 14ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਬਾਬਤ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਉਮੀਦਵਾਰ 29 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ