Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਹਾਰਾਜਾ ਅਗਰਸੈਨ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ

December 11, 2023 02:32 PM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਇੱਥੇ ਪੋਲੋ ਗਰਾਊਂਡ ਤੇ ਸਾਈਂ ਮਾਰਕੀਟ ਨੇੜੇ ਨਗਰ ਨਿਗਮ ਵੱਲੋਂ ਨਵੇਂ ਬਣਾਏ ਗਏ ਮਹਾਰਾਜਾ ਅਗਰਸੈਨ ਚੌਂਕ ਦਾ ਉਦਘਾਟਨ ਕਰਕੇ ਪਟਿਆਲਵੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਅਗਰਵਾਲ ਸਮਾਜ ਦੇ ਵੱਡੀ ਗਿਣਤੀ ਨੁਮਾਇੰਦੇ ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਖੁਸ਼ਕਿਸਮਤੀ ਹੈ ਕਿ ਇਹ ਚੌਂਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਬਣਾ ਕੇ ਅੱਜ ਮਹਾਰਾਜਾ ਅਗਰਸੈਨ ਜੀ ਦੇ ਨਾਮ 'ਤੇ ਪਟਿਆਲਾ ਵਾਸੀਆਂ ਤੇ ਖਾਸ ਕਰਕੇ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾ ਰਹੇ ਅਗਰਵਾਲ ਸਮਾਜ ਅਤੇ ਪੂਰੀ ਮਨੁੱਖਤਾ ਨੂੰ ਸਮਰਪਿਤ ਕੀਤਾ ਗਿਆ ਹੈ।
 
 
ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਚੌਂਕ 15 ਸਾਲ ਪਹਿਲਾਂ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ ਪਰੰਤੂ ਕਿਸੇ ਕਾਰਨ ਮਹਾਰਾਜਾ ਅਗਰਸੈਨ ਜੀ ਦਾ ਬੁੱਤ ਇੱਥੇ ਸਥਾਪਤ ਨਹੀਂ ਸੀ ਹੋ ਸਕਿਆ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੇ ਫੰਡਾਂ ਨਾਲ ਇਹ ਚੌਂਕ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚੌਂਕ ਵੀ ਫੁਹਾਰਾ ਚੌਂਕ ਦੀ ਤਰ੍ਹਾਂ ਹੀ ਪਟਿਆਲਾ ਦੀ ਵਿਲੱਖਣ ਪਛਾਣ ਬਣਕੇ ਉਭਰੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਚੌਂਕ ਜਿੱਥੇ ਸ਼ਹਿਰ ਦੀ ਖੂਬਸੂਰਤੀ ਨੂੰ ਚਾਰ ਚੰਨ ਲਾਵੇਗਾ, ਉਥੇ ਹੀ ਆਵਾਜਾਈ ਨੂੰ ਵੀ ਨਿਯਮਤ ਕਰਕੇ ਹਾਦਸਾ ਰਹਿਤ ਕਰਨ ਵਿੱਚ ਮਦਦ ਕਰੇਗਾ।
ਪੱਤਰਕਾਰਾਂ ਵੱਲੋਂ ਹੋਰ ਭਾਈਚਾਰਿਆਂ ਵੱਲੋਂ ਵਿਸ਼ੇਸ਼ ਸ਼ਖ਼ਸੀਅਤਾਂ ਦੇ ਨਾਮ ਉਤੇ ਅਜਿਹੇ ਹੋਰ ਚੌਂਕ ਬਣਾਉਣ ਦੀ ਮੰਗ ਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਉਹ ਆਪਣੇ ਲੋਕਾਂ ਦੇ ਨਾਲ ਖੜ੍ਹੇਗੀ, ਇਸ ਲਈ ਜਿੱਥੇ ਵੀ ਕਿਤੇ ਕੋਈ ਅਜਿਹੀ ਹੋਰ ਮੰਗ ਆਵੇਗੀ, ਉਸ 'ਤੇ ਵੀ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਅਗਰਵਾਲ ਸਮਾਜ ਦੇ ਵੱਡੀ ਗਿਣਤੀ ਨੁਮਾਇੰਦਿਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮਾਜ ਦੀ ਲੰਬੇ ਸਮੇਂ ਤੋਂ ਲਮਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਮਹਾਰਾਜਾ ਅਗਰਸੈਨ ਜੀ ਦੀ ਖੁਸ਼ੀ ਹਾਸਲ ਕੀਤੀ ਹੈ।
 
 
ਅਗਰਵਾਲ ਸਮਾਜ ਦੇ ਆਗੂਆਂ ਨੇ ਕਿਹਾ ਕਿ ਵਿਧਾਇਕ ਕੋਹਲੀ ਨੇ ਆਪਣੇ ਮੇਅਰ ਦੇ ਕਾਰਜਕਾਲ ਸਮੇਂ ਸ਼ਹਿਰ ਵਿੱਚ ਹਿੰਦੂ ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਉਠਾਏ ਸਨ, ਇਸ ਦੌਰਾਨ ਉਨ੍ਹਾਂ ਨੇ ਖੰਡਾ ਚੌਂਕ, ਪਰਸ਼ੂਰਾਮ ਚੌਂਕ ਬਣਵਾਏ ਤੇ ਲੋਅਰ ਮਾਲ ਸੜਕ ਅਤੇ ਲੀਲਾ ਭਵਨ ਚੌਂਕ ਤੋਂ ਰਾਜਿੰਦਰਾ ਹਸਪਤਾਲ ਰੋਡ ਨੂੰ ਵੀ ਚੌੜਾ ਕਰਵਾਇਆ ਸੀ। ਸਮਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਹੈ। ਸਮਾਜ ਵੱਲੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੁਨੀਤ ਗੁਪਤਾ, ਨਰੇਸ਼ ਕੁਮਾਰ ਕਾਕਾ, ਪੁਸ਼ਪਿੰਦਰ ਬਾਂਸਲ, ਲਾਲ ਚੰਦ ਕਾਂਸਲ, ਅਨਿਲ ਕੁਮਾਰ ਬਿੱਟੂ, ਰਕੇਸ਼ ਜੈਨ, ਸਹਿੰਦਰ ਕਾਂਸਲ, ਅਕਸ਼ੇ ਗੋਪਾਲ, ਵਿਜੇ ਗੋਇਲ, ਪਵਨ ਗੋਇਲ, ਵਰੁਣ ਜਿੰਦਲ, ਰਕੇਸ਼ ਏਰੀਅਨ, ਐਨ.ਕੇ. ਜੈਨ, ਰਾਕੇਸ਼ ਮੰਗਲਾ, ਸੀਤਾ ਰਾਮ ਜੈਨ, ਤਰਸੇਮ ਬਾਂਸਲ, ਨਵੀਨ ਸਾਰੋਵਾਲਾ, ਅਮਿਤ ਮਿੱਤਲ, ਵਰੁਣ ਜਿੰਦਲ, ਗੁਰਜੀਤ ਸਿੰਘ ਸਾਹਨੀ, ਹਰਸ਼ਪਾਲ ਰਾਹੁਲ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ