Friday, January 30, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਨੌਜਵਾਨਾਂ ਨੂੰ ਇਤਿਹਾਸ ਨਾਲ ਜੋੜਨ ਅਤੇ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

December 11, 2023 04:11 PM
SehajTimes

ਫਤਹਿਗੜ੍ਹ ਸਾਹਿਬ :  ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਗੌਰਵਮਈ ਇਤਿਹਾਸ ਨਾਲ ਨੌਜਵਾਨ ਪੀੜੀ ਨੂੰ ਜੋੜਨ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ ਜੋ ਕਿ ਇੱਕ ਬਹੁਤ ਹੀ ਉੱਤਮ ਉਪਰਾਲਾ ਹੈ। ਵੱਖ ਵੱਖ ਸੰਸਥਾਵਾਂ ਵੱਲੋਂ ਕੀਤੇ ਜਾਣ ਵਾਲੇ ਅਜਿਹੇ ਕਾਰਜ ਸਮਾਜ ਨੂੰ ਨਵੀਂਆਂ ਲੀਹਾਂ ਤੇ ਤੋਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਫਤਹਿਗੜ੍ਹ ਸਾਹਿਬ ਤੋਂ ਸੁਰੂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੰਭੂ ਵਿਖੇ ਸਮਾਪਤ ਹੋਵੇਗੀ। ਇਸ ਸਾਈਕਲ ਦੌੜ ਵਿੱਚ ਜੇਤੂਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਜਿਸ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੇ ਨੋਜਵਾਨ ਨੂੰ 71 ਹਜਾਰ ਰੁਪਏ, ਦੂਜੇ ਨੰਬਰ ਤੇ ਆਉਣ ਵਾਲੇ ਨੂੰ 51 ਹਜਾਰ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਨੌਜਵਾਨ ਨੂੰ 31ਹਜਾਰ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਜਾਣਗੇ।  ਸ. ਜੌੜੇਮਾਜਰਾ ਨੇ ਕਿਹਾ ਕਿ ਅਜਿਹੇ ਉਪਰਾਲੇ ਕਰਨ ਨਾਲ ਨੌਜਵਾਨਾਂ ਵਿੱਚ ਹੋਰ ਵੀ ਉਤਸ਼ਾਹ ਪੈਦਾ ਹੁੰਦਾ ਹੈ ਤੋ ਉਹ ਅੱਗੇ ਤੋਂ ਹੋਰ ਵੀ ਵੱਧ ਚੜ੍ਹ ਕੇ ਅਜਿਹੇ ਮੁਕਾਬਿਲਾਂ ਵਿੱਚ ਹਿੱਸਾ ਲੈਣਗੇ ਅਤੇ ਆਪਣੇ ਸਾਥੀਆਂ ਨੂੰ ਵੀ ਪ੍ਰੇਰਿਤ ਕਰਨਗੇ।

 

ਸ. ਜੌੜੇਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ  ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸਦੇ ਨਾਲ ਨਾਲ ਨਸ਼ਿਆਂ ਨੂੰ ਖਤਮ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਕਰ ਰਹੀ ਹੈ।  ਉਨ੍ਹਾਂ ਬਾਕੀ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਸਮਾਜ ਦੇ ਉਥਾਨ ਵਾਸਤੇ ਅਜਿਹ ਕਾਰਜ ਕਰਨ ਚਾਹੀਦੇ ਹਨ ਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।  ਇਸ ਮੌਕੇ ਉਨ੍ਹਾਂ ਨਾਲ ਅੰਤਰਰਾਸ਼ਟਰੀ ਜੱਟ ਫੈਡਰੇਸ਼ਨ ਵੱਲੋਂ ਸ.ਰਣਜੀਤ ਸਿੰਘ ਅਤੇ ਫੈਡਰੇਸ਼ਨ ਦੇ ਹੋਰ ਆਹੁਦੇਦਾਰ ਹਾਜਰ ਸਨ। 

Have something to say? Post your comment