Saturday, December 20, 2025

Chandigarh

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ

December 11, 2023 05:44 PM
SehajTimes
ਚੰਡੀਗੜ੍ਹ : ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ 'ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।
ਸੂਬੇ ਦੇ ਪਸ਼ੂ ਪਾਲਕਾਂ  ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ