Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਤੀਰਥ ਯਾਤਰਾ ; ਜ਼ਿਲ੍ਹੇ ਚੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ

December 11, 2023 06:08 PM
SehajTimes
 
ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹੇ ਚੋਂ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਭਲਕੇ (ਮੰਗਲਵਾਰ) ਮੋਹਾਲੀ ਸਬ ਡਵੀਜ਼ਨ ਦੇ ਪਿੰਡ ਝਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੋਹਾਲੀ ਵਿਖੇ ਸਬੰਧਤ ਅਧਿਕਾਰੀਆਂ ਨਾਲ ਤਿਆਰੀਆਂ ਸਬੰਧੀ ਰੱਖੀ ਗਈ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ੁਰੂਆਤੀ ਥਾਂ 'ਤੇ ਸਿਹਤ ਟੀਮ ਤਾਇਨਾਤ ਕਰਕੇ ਸਾਰੇ ਸ਼ਰਧਾਲੂਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇ।  ਬੱਸ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਹੈ।  ਉਨ੍ਹਾਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ, ਐਸ.ਏ.ਐਸ.ਨਗਰ ਨੂੰ ਲੋਕਾਂ ਦੇ ਸੁਰੱਖਿਅਤ ਸਫ਼ਰ ਲਈ ਚੰਗੀ ਹਾਲਤ ਵਾਲੇ ਵਾਹਨ ਦਾ ਪ੍ਰਬੰਧ ਕਰਨ ਲਈ ਕਿਹਾ।
 
 ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਰਧਾਲੂ ਭਲਕੇ ਰਾਤ ਅੰਮ੍ਰਿਤਸਰ ਵਿਖੇ ਰੁਕਣਗੇ ਅਤੇ ਅਗਲੀ ਸਵੇਰ ਤਲਵੰਡੀ ਸਾਬੋ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਰਾਜ ਸਰਕਾਰ ਵੱਲੋਂ ਮੁਫਤ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਵਿੱਚ ਪਹਿਲੀ ਯਾਤਰਾ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਅਤੇ ਸਥਾਨਕ ਐਸ.ਡੀ.ਐਮ ਚੰਦਰਜੋਤ ਸਿੰਘ ਨੂੰ ਸਾਰੇ ਪ੍ਰਬੰਧ ਅਗਾਊਂ ਸੰਭਾਲਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਰੇਕ ਸਬ ਡਵੀਜ਼ਨ/ਹਲਕੇ ਤੋਂ ਅੱਠ ਬੱਸਾਂ ਰਵਾਨਾ ਹੋਣਗੀਆਂ। ਬੱਸਾਂ ਲਈ ਸਮਾਂ-ਸਾਰਣੀ ਰਾਜ ਸਰਕਾਰ ਦੁਆਰਾ ਤੈਅ ਕੀਤੀ ਜਾਵੇਗੀ ਅਤੇ ਅੰਤਿਮ ਰੂਪ ਦਿੱਤਾ ਜਾਵੇਗਾ। 
 
 ਉਨ੍ਹਾਂ ਨੇ ਸਥਾਨਕ ਪੁਲਿਸ ਨੂੰ ਭਲਕੇ ਰਾਸ਼ਟਰੀ ਰਾਜਮਾਰਗ ਤੱਕ ਬੱਸ ਦੀ ਰਵਾਨਗੀ ਲਈ ਇੱਕ ਨਿਰਵਿਘਨ ਟ੍ਰੈਫਿਕ ਰੂਟ ਵੀ ਤਿਆਰ ਕਰਨ ਲਈ ਕਿਹਾ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਐਸ ਪੀ (ਐਚ) ਸ੍ਰੀਮਤੀ ਜੋਤੀ ਯਾਦਵ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਮਾਵੀ, ਸਕੱਤਰ ਆਰ ਟੀ ਏ ਪਰਦੀਪ ਸਿੰਘ ਢਿੱਲੋਂ, ਸੀ ਐਸ ਦਫ਼ਤਰ ਤੋਂ ਡਾ. ਗਿਰੀਸ਼ ਡੋਗਰਾ ਅਤੇ ਪੰਜਾਬ ਰੋਡਵੇਜ਼ ਅਤੇ ਪੈਪਸੂ ਟਰਾਂਸਪੋਰਟ ਦੇ ਨੁਮਾਇੰਦੇ ਮੌਜੂਦ ਸਨ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ