Wednesday, December 17, 2025

Chandigarh

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐੱਮ.ਬੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

December 11, 2023 06:22 PM
SehajTimes
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਸ. ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ।
 
 
ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ 'ਤੇ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।
 
 
ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ ਸ੍ਰੀ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ) ਸ੍ਰੀ ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਸ੍ਰੀ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ