Thursday, November 20, 2025

Chandigarh

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ ਪਾਈਟ ਕੈਂਪ

December 11, 2023 06:47 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ।
 
 
ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।
 
 
ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।
 
 
ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ