Sunday, November 02, 2025

Malwa

ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ : ਡਾ ਪੱਲਵੀ

December 12, 2023 11:30 AM
SehajTimes
 
ਮਾਲੇਰਕੋਟਲਾ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਦੇਖ ਰੇਖ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ 14 ਦਸੰਬਰ ਤੋਂ 17 ਦਸੰਬਰ 2023 ਤੱਕ ਚਾਰ ਰੋਜ਼ਾ " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ " ਕਰਵਾਇਆ ਜਾ ਰਿਹਾ ਹੈ । ਇਸ ਗੱਲ ਦੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਫ਼ੀ ਗਾਇਕੀ ਇੱਕ ਅਜਿਹੀ ਗਾਇਕੀ ਹੈ ਜੋ ਕਿ ਸੁਣਨ ਵਾਲੇ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦੀ ਹੈ । ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਰੂਪ ਵਿੱਚ ਜਿੱਥੇ ਵੱਖ ਵੱਖ ਸੂਫ਼ੀ ਵਿਰਾਸਤੀ ਪੇਸ਼ਕਾਰੀਆਂ ਨਾਲ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ " ਹਾਅ ਦਾ ਨਾਅਰਾ " ਵਾਲੇ ਮਾਲੇਰਕੋਟਲਾ ਦੀ ਅਮੀਰ ਵਿਰਾਸਤ ਨੂੰ ਜਾਣਨ ਲਈ ਨੌਜਵਾਨਾਂ ਨੂੰ ਮੌਕਾ ਮਿਲੇਗਾ ।ਡਾ ਪੱਲਵੀ ਨੇ ਪੱਤਰਕਾਰਾਂ ਨਾਲ " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ " ਦੀ ਮਜਲਿਸ ਦੀ ਤਫ਼ਸੀਲ ਸਾਂਝੀ ਕਰਦਿਆ ਕਿਹਾ ਕਿ ਸੂਫ਼ੀ ਗਾਇਕੀ ਸਾਡੇ ਦੇਸ਼ ਦੀ ਅਮੀਰ ਵਿਰਾਸਤ ਦਾ ਅਨਮੋਲ ਹਿੱਸਾ ਹੈ ।ਇਸ ਸੂਫ਼ੀ ਫ਼ੈਸਟੀਵਲ ਵਿੱਚ ਦੇਸ਼, ਦੁਨੀਆ ਭਰ ਦੇ ਨਾਮਵਰ ਕਲਾਕਾਰਾਂ ਦੇ ਨਾਲ ਨਾਲ ਸਥਾਨਕ ਕਲਾਕਾਰ ਵੀ ਆਪਣੇ ਫ਼ਨ ਦੇ ਜੌਹਰ ਦਿਖਾਉਣਗੇ । ਉਨ੍ਹਾਂ ਦੱਸਿਆ ਕਿ ਮਿਤੀ 14 ਦਸੰਬਰ ਦਿਨ ਵੀਰਵਾਰ ਨੂੰ " ਸ਼ਾਮ-ਏ-ਕੱਵਾਲੀ " ਦੌਰਾਨ ਸੁਲਤਾਨਾ ਨੂਰਾ ਆਪਣੇ ਫ਼ਨ ਦਾ ਪ੍ਰਦਰਸ਼ਨ ਕਰਨਗੇ ਅਤੇ ਸਥਾਨਕ ਕਲਾਕਾਰ ਕਮਲ ਖ਼ਾਨ ਅਤੇ ਵਕੀਲ ਖ਼ਾਨ ਆਪਦੀ ਪੇਸ਼ਕਾਰੀ ਪੇਸ਼ ਕਰਨਗੇ । ਮਿਤੀ 15 ਦਸੰਬਰ ਦਿਨ ਸ਼ੁੱਕਰਵਾਰ ਨੂੰ " ਏਕ ਸ਼ਾਮ,ਸੂਫ਼ੀਆਨਾ ਕਲਾਮ " ਤਹਿਤ ਸ੍ਰੀ ਕੰਵਰ ਗਰੇਵਾਲ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ।ਉਨ੍ਹਾਂ ਤੋਂ ਇਲਾਵਾ ਸ ਅਲੀ ਖ਼ਾਨ,ਨਜ਼ੀਰ, ਆਰਿਫ਼ ਮਤੌਈ ਅਤੇ ਅਖ਼ਤਰ ਅਲੀ ਲੋਕਾਂ ਨਾਲ ਰੁ- ਬ-ਰੁ ਹੋਣਗੇ ।ਉਨ੍ਹਾਂ ਇਸ ਸੂਫ਼ੀ ਫ਼ੈਸਟੀਵਲ ਦੀ ਮਜਲਿਸ ਬਾਰੇ ਇਤਲਾਹ ਸਾਂਝੀ ਕਰਦਿਆ ਹੋਰ ਦੱਸਿਆ ਕਿ ਮਿਤੀ 16 ਦਸੰਬਰ ਦਿਨ ਸ਼ਨੀਵਾਰ ਨੂੰ " ਸੂਫ਼ੀਆਨਾ ਮੁਸ਼ਾਇਰਾ " ਦਾ ਆਯੋਜਨ ਕੀਤਾ ਜਾਵੇਗਾ ।ਜਿਸ ਵਿੱਚ ਸੂਫੀਇਜਮ ਬਾਰੇ ਡਾ.ਮੁਹੰਮਦ ਇਕਬਾਲ ਅਤੇ ਡਾ ਮੁਹੰਮਦ ਜਮੀਲ ਖੋਜ ਪੱਤਰ ਪੇਸ਼ ਕਰਨਗੇ। ਇਸ ਤੋਂ ਇਲਾਵਾ ਡਾ.ਰੁਬੀਨਾ ਸ਼ਬਨਮ ਅਤੇ ਡਾ. ਮੁਹੰਮਦ ਰਫ਼ੀ, ਡਾ. ਸਲੀਮ ਜ਼ੁਬੈਰੀ, ਇਫ਼ਤਖ਼ਾਰ ਸ਼ੇਖ਼,ਜ਼ਫ਼ਰ ਅਹਿਮਦ ਜ਼ਫ਼ਰ, ਜ਼ਮੀਰ ਅਲੀ ਜ਼ਮੀਰ,ਅਜਮਲ ਖ਼ਾਨ ਸ਼ੇਰਵਾਨੀ,ਰਮਜ਼ਾਨ ਸਯਦ ,ਅਨਵਰ ਆਜ਼ਰ,ਸਾਜਿਦ ਇਸਹਾਕ,ਸ਼ਾਹਿਨਾਜ਼ ਭਾਰਤੀ ਆਪਣੇ ਕਲਾਮ ਪੇਸ਼ ਕਰਨਗੇ । ਇਨ੍ਹਾਂ ਤੋਂ ਇਲਾਵਾ ਵਨੀਤ ਖ਼ਾਨ ਅਤੇ ਸਲਾਮਤ ਅਲੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ । ਸਮਾਗਮ ਦੀ ਸਮਾਪਤੀ ਮਿਤੀ 17 ਦਸੰਬਰ ਦਿਨ ਐਤਵਾਰ ਨੂੰ " ਜਸ਼ਨ –ਏ-ਸੂਫੀਆਨਾ ਕਲਾਮ "ਨਾਲ ਹੋਵੇਗੀ ਜਿਸ ਵਿੱਚ ਮਾਸਟਰ ਸਲੀਮ ਅਤੇ ਸਰਦਾਰ ਅਲੀ ਆਪਣੇ ਫ਼ਨ ਦੇ ਜੌਹਰ ਦਿਖਾਉਣਗੇ ਅਤੇ ਪਰਵੇਜ਼ ਝਿੰਜਰ,ਆਬਿਦ ਅਲੀ,ਅਰਹਮ ਇਕਬਾਲ ਅਤੇ ਮੁਹੰਮਦ ਅਨੀਸ਼ ਵੀ ਆਪਣੇ ਹੁਨਰ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ । ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸ਼ਾਮ 05.00 ਵਜੇ ਤੋਂ ਕਰਵਾਏ ਜਾਣਗੇ ।
 
ਉਨ੍ਹਾਂ ਕਿਹਾ ਕਿ ਲੋਕਲ ਘਰਾਣੇ ਦੀਆਂ ਗਾਇਨ ਸ਼ੈਲੀਆਂ, ਕਵਾਲੀਆਂ,ਸੂਫ਼ੀਆਨਾ ਕਲਾਮ,ਮੁਸ਼ਾਇਰੇ, ਜਸ਼ਨ ਸੂਫੀਆਨਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣ ਦੇ ਨਾਲ ਨਾਲ ਮਾਲੇਰਕੋਟਲਾ ਦਾ ਲੋਕਲ ਖਾਣ ਪੀਣ ਦਾ ਜ਼ਾਇਕਾ,ਸੂਫ਼ੀ ਲਿਟਰੇਚਰ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ,ਸੂਫ਼ੀ ਫ਼ੈਸਟੀਵਲ ਮਿੱਟੀ ਅਤੇ ਪਿੱਤਲ ਦੀ ਭਾਂਡੇ, ਲੋਹੇ ਦਾ ਸਮਾਨ (ਤਵੇ,ਕੜਾਹੀ, ਤਸਲੇ ਆਦਿ),ਪੰਜਾਬੀ ਜੁੱਤੀ, ਕਢਾਈ ਬੁਣਾਈ ਨਾਲ ਤਿਆਰ ਵਸਤਾਂ ਦੇ ਸਟਾਲਾਂ ਦੇ ਨਾਲ ਨਾਲ ਨਰਸਰੀ (ਫੁੱਲ ਬੂਟਿਆਂ ) ਦੇ ਸਟਾਲ ਖਿੱਚ ਦਾ ਕੇਂਦਰ ਹੋਣਗੀਆਂ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ " ਸਮੇਂ ਆਯੋਜਿਤ ਹੋਣ ਵਾਲੇ ਸਮਾਗਮਾਂ ਦੀ ਕੋਈ ਟਿਕਟ ਨਹੀਂ ਹੋਵੇਗੀ, ਇਸ ਲਈ ਸਮੂਹ ਨਿਵਾਸੀਆਂ, ਕਲਾ ਪ੍ਰੇਮੀਆ ਤੇ ਆਮ ਲੋਕਾਂ ਨੂੰ ਇਸ ਆਯੋਜਨ ਦਾ ਅਨੰਦ ਮਾਣਨ ਲਈ ਖੁੱਲ੍ਹਾ ਸੱਦਾ ਹੋਵੇਗਾ । ਉਨ੍ਹਾਂ ਦੱਸਿਆ ਕਿ ਔਰਤਾਂ ਦੇ ਬੈਠਣ ਲਈ ਵੱਖਰਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਚਾਰ ਰੋਜ਼ਾ " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ " ਈ.ਕਾਰਡ,ਸੱਦਾ ਪੱਤਰ ਅਤੇ ਪੋਸਟਰ ਵੀ ਲਾਂਚ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਪੀ ਹੈੱਡਕੁਆਰਟਰ ਸਵਰਨਜੀਤ ਕੌਰ ਵੀ ਮੌਜੂਦ ਸਨ । ਐਸ.ਪੀ ਹੈੱਡਕੁਆਰਟਰ ਸਵਰਨਜੀਤ ਕੌਰ ਨੇ ਪੁਖ਼ਤਾ ਸੁਰੱਖਿਆ ,ਟਰੈਫ਼ਿਕ ਆਦਿ ਪ੍ਰਬੰਧਾਂ ਬਾਰੇ ਵੀ ਦੱਸਿਆ ।
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ