Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਨਗਰ ਕੌਂਸਲ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

December 12, 2023 11:35 AM
SehajTimes
ਸੁਨਾਮ : ਸੁਨਾਮ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਦੁਕਾਨਾਂ ਅੱਗੇ ਸਮਾਨ ਰੱਖਕੇ ਆਵਾਜਾਈ ਵਿੱਚ ਪਾਈ ਜਾ ਰਹੀ ਰੁਕਾਵਟ ਨੂੰ ਰੋਕਣ ਲਈ ਨਗਰ ਕੌਂਸਲ ਸੁਨਾਮ ਨੇ ਨਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਮਾਨ ਚੁੱਕਵਾਇਆ। ਨਗਰ ਕੌਂਸਲ ਵੱਲੋਂ ਕੀਤੀ ਕਾਰਵਾਈ ਦੀ ਆਮ ਲੋਕਾਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ ਦੇ ਹੁਕਮਾਂ ’ਤੇ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਨੇ ਸ਼ਹਿਰ ਦੇ ਸਿਨੇਮਾ ਚੌਕ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਅਤੇ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਦੁਬਾਰਾ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੂਰੇ ਸ਼ਹਿਰ ਦੀਆਂ ਸੜਕਾਂ ਦੇ ਕਿਨਾਰਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਨੇ ਦੱਸਿਆ ਕਿ ਨਜਾਇਜ਼ ਕਬਜ਼ੇ ਹਟਾਉਣ ਲਈ ਕੌਂਸਲ ਪ੍ਰਸ਼ਾਸਨ ਦੇ ਹੁਕਮਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਧਾਰਮਿਕ ਸੰਸਥਾਵਾਂ ਵੱਲੋਂ ਕਬਜ਼ੇ ਹਟਾਉਣ ਸਬੰਧੀ ਲਗਾਤਾਰ ਮੰਗਾਂ ਉਠਾਈਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਕਾਨਾਂ ਅੱਗੇ ਰੱਖੇ ਸਮਾਨ ਕਾਰਨ ਬਾਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਵੀ ਆ ਰਹੀ ਹੈ, ਸੜਕਾਂ 'ਤੇ ਕਈ-ਕਈ ਫੁੱਟ ਕੌਂਸਲ ਦੀ ਜਗ੍ਹਾ ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਦੋਵੇਂ ਪਾਸੇ ਪੀਲੀਆਂ ਪੱਟੀਆਂ ਲਗਾ ਕੇ ਸੀਮਾ ਨਿਰਧਾਰਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਕੌਂਸਲ ਵੱਲੋਂ ਕਬਜ਼ਿਆਂ ਵਿਰੁੱਧ ਅਚਨਚੇਤ ਛਾਪੇਮਾਰੀ ਜਾਰੀ ਰਹੇਗੀ।  ਨਗਰ ਕੌਂਸਲ ਵੱਲੋਂ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਕਾਰਵਾਈ ਦੀ ਆਮ ਸ਼ਹਿਰੀਆਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ