Tuesday, December 16, 2025

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਦੀ ਕਿੱਤਾ ਮੁਖੀ ਸਿਖਲਾਈ ਦੇਣ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ

December 12, 2023 02:06 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਇੱਕ ਹਫਤੇ ਦਾ ਬੱਕਰੀ ਪਾਲਣ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡਾਂ ਦੇ 25 ਕਿਸਾਨਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਸਿਖਲਾਈ ਕੋਰਸ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਬੱਕਰੀਆਂ ਦੀਆਂ ਨਸਲਾਂ, ਪ੍ਰਜਨਨ ਪ੍ਰਬੰਧਨ ਅਤੇ ਬੱਕਰੀਆਂ ਦੀਆਂ ਵੱਖ-ਵੱਖ ਬਿਮਾਰੀਆਂ ਤੇ ਉਨ੍ਹਾਂ ਦੇ ਸੰਭਾਵਤ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਸਿਖਲਾਈ ਕੋਰਸ ਦੇ ਕੋਆਰਡੀਨੇਟਰ ਡਾ: ਜੀ.ਪੀ.ਐਸ. ਸੇਠੀ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਬੱਕਰੀਆਂ ਵਿੱਚ ਟੀਕਾਕਰਨ ਦੀ ਮਹੱਤਤਾ, ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਂਮਰ ਦਾ ਅੰਦਾਜ਼ਾ ਲਗਾਉਣ ਤੇ ਟੀਕਾਕਰਨ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ। ਇਸ ਸਿਖਲਾਈ ਕੋਰਸ ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਸ਼੍ਰੀ ਵਰਿੰਦਰ ਨਕੁਇਬ ਨੇ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬੈਂਕ ਦੀਆਂ ਕਰਜ਼ਾ ਸਕੀਮਾਂ ਬਾਰੇ ਦੱਸਿਆ। ਇਸ ਸਿਖਲਾਈ ਕੋਰਸ ਦੌਰਾਨ ਸਫਲਤਾ ਪੂਰਬਕ ਸਿਖਲਾਈ ਹਾਸਲ ਕਰਨ ਵਾਲੇ ਸਿਖਿਆਰਥੀਆਂ ਦਾ ਡਾ: ਵਿਪਨ ਕੁਮਾਰ ਰਾਮਪਾਲ ਨੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਇਸ ਕਿੱਤਾ ਮੁਖੀ ਕੋਰਸ ਵਿੱਚ ਸਿਖਲਾਈ ਹਾਸਲ ਕਰਨ ਵਾਲੇ ਕਿਸਾਨ ਇਸ ਨੂੰ ਵਪਾਰਕ ਪੱਧਰ ਤੇ ਸ਼ੁਰੂ ਕਰਕੇ ਆਪਣੀ ਪਰਿਵਾਰਕ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਣਗੇ।

Have something to say? Post your comment