Saturday, December 13, 2025

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਪਹਿਲਾ ਜੱਥਾ ਮੋਹਾਲੀ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਲਈ ਰਵਾਨਾ

December 12, 2023 03:23 PM
SehajTimes

ਐਸ.ਏ.ਐਸ.ਨਗਰ : ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੋਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਮੰਗਲਵਾਰ ਨੂੰ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਮੋਹਾਲੀ ਤੋਂ ਰਵਾਨਾ ਕੀਤਾ ਗਿਆ। 

ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਵਿਅਕਤੀਗਤ ਕਿੱਟਾਂ ਕੰਬਲ, ਚਾਦਰ, ਸਿਰਹਾਣਾ, ਤੌਲੀਆ, ਛੱਤਰੀ, ਜਾਪ ਮਾਲਾ ਅਤੇ ਟਾਇਲਟਰੀ ਕਿੱਟਾਂ ਵੀ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਇਸ ਤੋਂ ਇਲਾਵਾ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਉਨ੍ਹਾਂ ਅੱਗੇ ਕਿਹਾ ਕਿ ਏ.ਸੀ. ਬੱਸਾਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣਗੀਆਂ ਅਤੇ ਰਹਿਣ-ਸਹਿਣ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਹਰੇਕ ਸ਼ਰਧਾਲੂ ਦੀ ਪੂਰੀ ਮੈਡੀਕਲ ਜਾਂਚ ਵੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਹਰੇਕ ਹਲਕੇ ਵਿੱਚੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਰਵਾਨਾ ਹੋਣਗੀਆਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਲਈ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦਾ ਦੂਜਾ ਜੱਥਾ ਡੇਰਾਬੱਸੀ ਹਲਕੇ ਦੇ ਗੁਰਦੁਆਰਾ ਨਾਭਾ ਸਾਹਿਬ, ਜ਼ੀਰਕਪੁਰ ਤੋਂ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਸਮਾਜ ਦੇ ਇੱਕ ਵੱਡੇ ਵਰਗ ਨੂੰ, ਜੋ ਕਿ ਕਿਸੇ ਕਾਰਨ ਕਰਕੇ ਪਵਿੱਤਰ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਨੂੰ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ 'ਤੇ ਲਿਆ ਜਾਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੀਰਥ ਯਾਤਰਾ ਰੂਟ 'ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਪਹਿਲਾਂ ਹੀ ਅਲਰਟ 'ਤੇ ਰੱਖਿਆ ਗਿਆ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ